ਐਸ ਏ ਐਸ ਨਗਰ, 9 ਅਪ੍ਰੈਲ 2020 : ਕਾਮਨ ਸਰਵਿਸ ਸੈਂਟਰਾਂ (ਸੀਐਸਸੀ) ਨੇ ਅੱਜ ਸਿਸਵਾਂ, ਝਾਂਜੇਰੀ ਅਤੇ ਹੁਸ਼ਿਆਰਪੁਰ ਸਮੇਤ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਸਮਾਜਿਕ ਸੁਰੱਖਿਆ ਪੈਨਸ਼ਨਾਂ ਵੰਡੀਆਂ।
ਇਹ ਪ੍ਰਗਟਾਵਾ ਕਰਦਿਆਂ ਡੀਐਮ, ਸੀਐਸਸੀ ਸ੍ਰੀ ਸ਼ਮਿੰਦਰ ਸਿੰਘ ਨੇ ਦੱਸਿਆ ਕਿ ਪੈਨਸ਼ਨਾਂ ਵਿੱਚ ਬੁਢਾਪਾ ਪੈਨਸ਼ਨਾਂ, ਵਿਧਵਾਵਾਂ ਅਤੇ ਬੇਸਹਾਰਾ ਬੱਚਿਆਂ ਦੀਆਂ ਪੈਨਸ਼ਨਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਲਈ ਪੈਨਸ਼ਨਾਂ ਸ਼ਾਮਲ ਹਨ। ਇਨ੍ਹਾਂ ਪਿੰਡਾਂ ਵਿੱਚ ਤਕਰੀਬਨ 25 ਘਰਾਂ ਨੂੰ ਪੈਨਸ਼ਨਾਂ ਵੰਡੀਆਂ ਗਈਆਂ।
ਉਹਨਾਂ ਇਹ ਵੀ ਦੱਸਿਆ ਕਿ ਪੈਨਸ਼ਨਾਂ ਡਿਜੀ ਪੇਅ ਮੋਡ ਰਾਹੀਂ ਵੰਡੀਆਂ ਗਈਆਂ। ਇਹ ਲੋਕਾਂ ਨੂੰ ਘਰ-ਘਰ ਸਮਾਜਿਕ ਸੁਰੱਖਿਆ ਲਾਭ ਪ੍ਰਦਾਨ ਕਰਨ ਦੀ ਵਚਨਬੱਧਤਾ ਦੇ ਹਿੱਸਾ ਵਜੋਂ ਹੈ।