← ਪਿਛੇ ਪਰਤੋ
ਚੰਡੀਗੜ੍ਹ,15 ਮਈ 2020 - ਕੋਰੋਨਾ ਵਾਇਰਸ ਭਿਆਨਕ ਮਹਾਮਾਰੀ ਦੀ ਰੋਕਥਾਮ ਅਤੇ ਇਸ ਨੂੰ ਹੋਰ ਅੱਗੇ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ। ਇਸ ਸਬੰਧੀ ਡਾ. ਅਵਨੀਤ ਕੌਰ ਵੱਲੋਂ ਹੁਕਮ ਜਾਰੀ ਕਰਦਿਆਂ ਕਿਹਾ ਗਿਆ ਕਿ ਜੇਕਰ ਕੋਈ ਵਿਅਕਤੀ ਮਾਸਕ ਪਾਉਣ ਤੋਂ ਬਿਨਾਂ ਘਰ ਤੋਂ ਬਾਹਰ ਨਿਕਲੇਗਾ ਤਾਂ ਉਸ ਨੂੰ 200 ਰੁਪਏ ਜੁਰਮਾਨਾ ਹੋਵੇਗਾ I ਮਾਸਕ ਨਾ ਪਹਿਨਣ ਤੋਂ ਇਲਾਵਾ ਜੋ ਵਿਅਕਤੀ ਘਰ ਵਿੱਚ ਇਕਾਂਤਵਾਸ ਦੀ ਉਲੰਘਣਾ ਕਰੇਗਾ ਉਸ ਨੂੰ 500 ਰੁਪਏ ਅਤੇ ਜੇ ਕੋਈ ਵਿਅਕਤੀ ਜਨਤਕ ਥਾਂ ਤੇ ਥੁੱਕੇਗਾ ਤਾਂ ਉਸ ਨੂੰ 100 ਰੁਪਏ ਜੁਰਮਾਨਾ ਕੀਤਾ ਜਾਵੇਗਾ। ਇਸ ਸਬੰਧੀ ਸਿਹਤ ਵਿਭਾਗ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
Total Responses : 267