← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 9 ਅਕਤੂਬਰ 2020 - ਸਿਰਸਾ ਵਿਖੇ ਕਿਸਾਨ ਜਥੇਬੰਦੀਆਂ 'ਤੇ ਹਰਿਆਣਾ ਦੀ ਭਾਜਪਾ ਸਰਕਾਰ ਵਲੋਂ ਲਾਠੀਚਾਰਜ ਅਤੇ ਕੇਸ ਦਰਜ ਕਰਨ ਦੇ ਮਾਮਲੇ 'ਚ ਪੰਜਾਬ ਭਰ 'ਚ 30 ਕਿਸਾਨ ਜਥੇਬੰਦੀਆਂ ਵਲੋਂ ਅੱਜ ਦੁਪਹਿਰ 12 ਤੋਂ ਲੈ ਕੇ 2 ਵਜੇ ਤੱਕ ਸੜਕੀ ਆਵਾਜਾਈ ਬੰਦ ਕਰਨ ਦੇ ਸੱਦੇ 'ਤੇ ਅੱਜ ਅੰਮ੍ਰਿਤਸਰ ਵਿਖੇ ਕਿਸਾਨ ਆਗੂ ਜਤਿੰਦਰ ਸਿੰਘ ਛੀਨਾ ਦੀ ਅਗਵਾਈ ਹੇਠ ਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਅਤੇ ਹੋਰ ਕਿਸਾਨ ਜਥੇਬੰਦੀਆਂ ਵਲੋਂ ਅੰਮ੍ਰਿਤਸਰ ਦੇ ਰਿਆਲਟੋ ਚੌਕ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਦੋ ਘੰਟੇ ਲਈ ਰੋਡ ਜਾਮ ਕਰ ਸੜਕੀ ਆਵਾਜਾਈ ਨੂੰ ਬੰਦ ਕੀਤਾ ਗਿਆ। ਇਸ ਮੌਕੇ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਮੋਦੀ ਸਰਕਾਰ ਨੂੰ ਇਹ ਕਾਲੇ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਗਈ।
Total Responses : 267