ਨਵੀਂ ਦਿੱਲੀ, 15 ਜਨਵਰੀ 2021 - ਕਿਸਾਨਾਂ ਅਤੇ ਕੇਂਦਰ ਵਿਚਾਲੇ 9ਵੇਂ ਗੇੜ ਦੀ ਮੀਟਿੰਗ ਖਤਮ ਹੋ ਗਈ ਹੈ। ਜੋ ਕਿ ਪਹਿਲਾਂ ਦੀਆਂ ਮੀਟਿੰਗਾਂ ਵਾਂਗ ਬੇਸਿੱਟਾ ਰਹੀ ਹੈ। ਹੁਣ ਕਿਸਾਨਾਂ ਅਤੇ ਕੇਂਦਰ ਵਿਚਾਲੇ ਅਗਲੀ ਮੀਟਿੰਗ 19 ਜਨਵਰੀ ਨੂੰ ਦੁਪਿਹਰ 12 ਵਜੇ ਹੋਵੇਗੀ।
ਪਿਛਲੀ ਵਾਰ ਦੀ ਤਰ੍ਹਾਂ ਦੋਵੇਂ ਹੀ ਧਿਰਾਂ ਆਪਣੀਆਂ-ਆਪਣੀਆਂ ਗੱਲਾਂ 'ਤੇ ਅੜ੍ਹੀਆਂ ਰਹੀਆਂ। ਕੇਂਦਰ ਸਰਕਾਰ ਕਾਨੂੰਨਾਂ 'ਚ ਸੋਧ ਕਰਨ ਨੂੰ ਅਤੇ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਨੂੰ। ਪਰ ਫਿਲਹਾਲ ਇਸ ਮੀਟਿੰਗ 'ਚ ਕੋਈ ਵੀ ਨਤੀਜਾ ਸਾਹਮਣੇ ਨਹੀਂ ਆਇਆ।