ਕਿਸਾਨਾਂ ਅਤੇ ਪੁਲਿਸ ਵਿਚਾਲੇ ਬਣੀ ਸਹਿਮਤੀ, ਸ਼ੰਭੂ ਜਾਣ ਲਈ ਦਿੱਤਾ ਰਸਤਾ (ਵੀਡੀਓ ਵੀ ਦੇਖੋ)
ਸ਼ੰਬੂ ਬਾਰਡਰ, 17 ਜੁਲਾਈ 2024 - ਸ਼ੰਭੂ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਅੱਜ ਹਰਿਆਣਾ ਦੇ ਅੰਬਾਲਾ ਦੀ ਅਨਾਜ ਮੰਡੀ 'ਚ ਪ੍ਰੋਗਰਾਮ ਰੱਖਿਆ ਸੀ। ਪਰ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਹਿਸਾਰ-ਅੰਬਾਲਾ ਰੋਡ 'ਤੇ ਬੈਰੀਕੇਡ ਲਗਾ ਕੇ ਰੋਕ ਲਿਆ। ਇਸ ਤੋਂ ਬਾਅਦ ਕਿਸਾਨ ਆਗੂਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਚਕਾਰ ਮੀਟਿੰਗ ਹੋਈ। ਜਿਸ ਵਿੱਚ ਕਿਸਾਨਾਂ ਨੂੰ ਦਾਣਾ ਮੰਡੀ ਵਿੱਚ ਨਹੀਂ ਜਾਣ ਦਿੱਤਾ ਗਿਆ। ਹੁਣ ਕਿਸਾਨ ਸ਼ੰਭੂ ਬਾਰਡਰ 'ਤੇ ਜਾਣਗੇ, ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਉਥੇ ਜਾਣ ਲਈ ਰਸਤਾ ਦਿੱਤਾ ਜਾਵੇਗਾ। ਉੱਥੇ ਕਿਸਾਨਾਂ ਵੱਲੋਂ ਵਾਟਰ ਕੈਨਨ ਬੁਆਏ ਨਵਦੀਪ ਜਲਬੇੜਾ ਦਾ ਸਨਮਾਨ ਕੀਤਾ ਜਾਵੇਗਾ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/1213266209693441
ਕਿਸਾਨਾਂ ਨੇ ਅੱਜ ਅੰਬਾਲਾ ਦੀ ਅਨਾਜ ਮੰਡੀ 'ਚ ਪ੍ਰੋਗਰਾਮ ਰੱਖਿਆ ਸੀ, ਹਾਲਾਂਕਿ, ਇਸ ਤੋਂ ਪਹਿਲਾਂ ਪੁਲਿਸ ਨੇ ਬੀਐਨਐਸ ਦੀ ਧਾਰਾ 163 (ਪਹਿਲਾਂ ਧਾਰਾ 144) ਦੇ ਤਹਿਤ ਪਹਿਲਾਂ ਹੀ ਇੱਥੇ ਭੀੜ ਇਕੱਠੀ ਕਰਨ 'ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਦੇ ਨਾਲ ਹੀ ਹਰਿਆਣਾ ਵਿੱਚ ਕਿਸਾਨਾਂ ਨੂੰ ਇੱਥੇ ਪਹੁੰਚਣ ਤੋਂ ਰੋਕਣ ਲਈ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਗਿਆ ਸੀ। ਕਿਸਾਨ ਆਗੂ ਅਮਰਜੀਤ ਸਿੰਘ ਮੋਹਰੀ ਸਮੇਤ ਕਈ ਕਿਸਾਨਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਸੀ, ਜਿਨ੍ਹਾਂ ਨੂੰ ਹੁਣ ਸਹਿਮਤੀ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਹੈ।