ਮਿੱਤਰ ਸੈਨ ਸ਼ਰਮਾ
- ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ ਦੇ 8 ਵਜੇ ਤੱਕ ਕਿਸਾਨ ਆਪਣੀਆਂ ਸਮੱਸਿਆਵਾਂ ਸਬੰਧੀ ਕਰ ਸਕਦੇ ਹਨ ਸੰਪਰਕ
ਮਾਨਸਾ 1 ਅਪ੍ਰੈਲ 2020: ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਮ ਸਰੂਪ ਨੇ ਦੱਸਿਆ ਕਿ ਕੋਵਿਡ-19 ਨੂੰ ਧਿਆਨ ਵਿੱਚ ਰੱਖਦੇ ਹੋਏ ਕਰਫਿਊ ਦੌਰਾਨ ਪੰਜਾਬ ਰਾਜ ਵਿੱਚ ਖੇਤੀਬਾੜੀ ਨਾਲ ਸਬੰਧਿਤ ਧੰਦਿਆ, ਬੀਜਾਂ, ਖਾਦਾਂ ਅਤੇ ਕੀਟਨਾਸ਼ਕ ਜਹਿਰਾਂ ਦੇ ਪ੍ਰਬੰਧਾਂ ਸਬੰਧੀ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਜਿਲ੍ਹਾ ਪੱਧਰ 'ਤੇ ਸਵੇਰੇ 08:00 ਵਜੇ ਤੋਂ ਸ਼ਾਮ 08:00 ਵਜੇ ਤੱਕ ਦਫ਼ਤਰ ਮੁੱਖ ਖੇਤੀਬਾੜੀ ਅਫਸਰ ਵਿਖੇ ਕਾਲ ਸੈਂਟਰ ਸਥਾਪਿਤ ਕੀਤਾ ਗਿਆ ਹੈ।
ਡਾ. ਰਾਮ ਸਰੂਪ ਨੇ ਦੱਸਿਆ ਕਿ ਇਸ ਕਾਲ ਸੈਂਟਰ ਦੇ ਸੰਪਰਕ ਨੰਬਰ 98775-07879, 96462-83381, 94656-87522 ਅਤੇ 95308-92002 ਹਨ। ਉਨ੍ਹਾਂ ਦੱਸਿਆ ਕਿ ਕਾਲ ਸੈਂਟਰ 'ਤੇ ਆਈਆਂ ਕਾਲਾਂ ਨੂੰ ਸੁਣਨ ਅਤੇ ਪ੍ਰੋਫਾਰਮੇ ਵਿੱਚ ਰੋਜ਼ਾਨਾ ਦਰਜ ਕਰਨ ਲਈ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਟੀਮਾਂ ਬਣਾਈਆਂ ਗਈਆਂ ਹਨ।ਉਨ੍ਹਾਂ ਦੰਸਿਆ ਕਿ ਇਸ ਕੰਮ ਲਈ ਐਸ.ਟੀ.ਏ. ਮਾਨਸਾ ਸ਼੍ਰੀ ਮੰਗਲ ਦਾਸ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ, ਜੋ ਦਰਜ ਹੋਇਆਂ ਸ਼ਿਕਾਇਤਾਂ ਦੀ ਰੋਜ਼ਾਨਾ ਰਿਪੋਰਟ ਇਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਪ੍ਰਾਪਤ ਕਰਨਗੇ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਕਿਸਾਨਾਂ ਦੀ ਕਾਲ ਸੁਣਨ ਅਤੇ ਸ਼ਿਕਾਇਤ ਦਾ ਹੱਲ ਕਰਨ ਲਈ ਦਿਨ ਸੋਮਵਾਰ, ਬੁੱਧਵਾਰ, ਸ਼ੁਕਰਵਾਰ ਤੇ ਐਤਵਾਰ ਨੂੰ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੇਤੀਬਾੜੀ ਵਿਕਾਸ ਅਫ਼ਸਰ ਮਾਨਸਾ ਸ਼੍ਰੀ ਪ੍ਰਦੀਪ ਸਿੰਘ ਦੀ ਡਿਊਟੀ ਲਗਾਈ ਜਾਂਦੀ ਹੈ, ਜਿਨ੍ਹਾਂ ਦਾ ਮੋਬਾਇਲ ਨੰਬਰ 94656-87522 ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਦਿਨ ਸੋਮਵਾਰ, ਬੁੱਧਵਾਰ, ਸ਼ੁਕਰਵਾਰ ਤੇ ਐਤਵਾਰ ਨੂੰ ਦੁਪਹਿਰ 2 ਵਜੇ ਤੋਂ ਸ਼ਾਮ 8 ਵਜੇ ਤੱਕ ਖੇਤੀਬਾੜੀ ਵਿਕਾਸ ਅਫ਼ਸਰ ਮਾਨਸਾ ਸ਼੍ਰੀ ਸੁਖਜਿੰਦਰ ਸਿੰਘ (98775-07879) ਦੀ ਡਿਊਟੀ ਲਗਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਸ਼ਿਕਾਇਤਾਂ ਦਰਜ ਕਰਨ ਅਤੇ ਉਨ੍ਹਾਂ ਦਾ ਰਿਕਾਰਡ ਰੱਖਣ ਲਈ ਕਲਰਕ ਸ਼੍ਰੀ ਗੁਰਪਾਲ ਸਿੰਘ ਦੀ ਡਿਊਟੀ ਲਗਾਈ ਗਈ ਹੈ, ਜਿਨ੍ਹਾਂ ਦਾ ਨੰਬਰ 79734-03838 ਹੈ।
ਡਾ. ਰਾਮਸਰੂਪ ਨੇ ਦੱਸਿਆ ਕਿ ਦਿਨ ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ ਨੂੰ ਕਿਸਾਨਾਂ ਦੀ ਕਾਲ ਸੁਣਨ ਅਤੇ ਸ਼ਿਕਾਇਤ ਦਾ ਹੱਲ ਕਰਨ ਲਈ ਖੇਤੀਬਾੜੀ ਵਿਕਾਸ ਅਫ਼ਸਰ ਸ਼੍ਰੀ ਹਰਮਨਦੀਪ ਸਿੰਘ (95308-92002) ਦੀ ਡਿਊਟੀ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਈ ਜਾਂਦੀ ਹੈ ਅਤੇ ਇਸੇ ਤਰ੍ਹਾਂ ਦੁਪਹਿਰ 2 ਵਜੇ ਤੋਂ ਸ਼ਾਮ 8 ਵਜੇ ਤੱਕ ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ ਵਾਲੇ ਦਿਨ ਸ਼੍ਰੀ ਖੇਤੀਬਾੜੀ ਵਿਕਾਸ ਅਫ਼ਸਰ ਸ਼੍ਰੀ ਨਰਿੰਦਰ ਸਿੰਘ (96462-83381) ਦੀ ਡਿਊਟੀ ਲਗਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਨ੍ਹਾਂ ਦਿਨਾਂ ਵਿੱਚ ਸ਼ਿਕਾਇਤਾਂ ਦਰਜ ਕਰਨ ਅਤੇ ਉਨ੍ਹਾਂ ਦਾ ਰਿਕਾਰਡ ਰੱਖਣ ਲਈ ਕਲਰਕ ਸ਼੍ਰੀ ਜਸਪਾਲ ਸ਼ਰਮਾ ਦੀ ਡਿਊਟੀ ਲਗਾਈ ਗਈ ਹੈ, ਜਿਨ੍ਹਾਂ ਦਾ ਨੰਬਰ 98765-29587 ਹੈ।
ਉਨ੍ਹਾਂ ਦੱਸਿਆ ਕਿ ਡਿਊਟੀ 'ਤੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕਰ ਦਿੱਤੀ ਗਈ ਹੈ ਕਿ ਉਨ੍ਹਾਂ ਦਾ ਮੋਬਾਇਲ ਬੰਦ ਨਹੀਂ ਹੋਣਾ ਚਾਹੀਦਾ ਅਤੇ ਕਿਸਾਨਾਂ ਦੀ ਸਮੱਸਿਆਵਾਂ ਦਾ ਹੱਲ ਉਹੀ ਅਧਿਕਾਰੀ ਕਰੇਗਾ ਜਿਸ ਕੋਲ ਫੋਨ ਆਏਗਾ। ਉਨ੍ਹਾਂ ਦੱਸਿਆ ਕਿ ਜੇਕਰ ਹੱਲ ਕਰਨ ਵਿੱਚ ਕੋਈ ਸਮੱਸਿਆ ਆ ਰਹੀ ਹੈ, ਤਾਂ ਸਬੰਧਤ ਅਧਿਕਾਰੀ ਹੀ ਉੱਚ ਅਧਿਕਾਰੀਆਂ ਨਾਲ ਤਾਲਮੇਲ ਕਰਨਗੇ।