ਚੰਡੀਗੜ੍ਹ, 26 ਮਾਰਚ 2020 - ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਕਰੋਨਾਵਾਇਰਸ ਕਾਰਨ ਪੰਜਾਬ ਵਿੱਚ ਕਰਫਿਊ ਲੱਗਾ ਹੋਣ ਤੇ ਕਿਸਾਨਾਂ ਦੀ ਪ੍ਰੇਸ਼ਾਨੀ ਦੂਰ ਕਰ ਦਿੱਤੀ ਹੈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਦੂਰ ਅੰਦੇਸ਼ੀ ਵਰਤਦਿਆਂ ਫ਼ਸਲਾਂ,ਸਬਜ਼ੀਆਂ ਅਤੇ ਫ਼ਲ ਦੇ ਕਾਸ਼ਤਕਾਰ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਮੰਡੀ ਬੋਰਡ ਦੇ ਤਜ਼ਰਬੇਕਾਰ ਚੇਅਰਮੈਨ ਸਰਦਾਰ ਲਾਲ ਸਿੰਘ ਦੀ ਯੋਗ ਅਗਵਾਈ ਹੇਠ ਮੰਡੀ ਵਿੱਚ ਖਰੀਦ ਪ੍ਰਬੰਧ ਮੁਕੰਮਲ ਕਰ ਲੈਣ ਲਈ ਜ਼ਿਲਾ ਮੰਡੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਇਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਸ੍ਰੀ ਬਡਹੇੜੀ ਨੇ ਦੱਸਿਆ ਕਿ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ ਪੰਜਾਬ ਦੇ ਸਾਰੇ ਜ਼ਿਲਿਆਂ ਦੇ ਅਫਸਰਾਂ ਨੂੰ ਸੰਪਰਕ ਕਰਨ ਲਈ ਉਹਨਾਂ ਦੇ ਸੰਪਰਕ ਨੰਬਰ ਜਨਤਕ ਕਰ ਦਿੱਤੇ ਗਏ ਹਨ ਉਹ ਕਿਸਾਨਾਂ ਦੀਆਂ ਲੋੜਾਂ ਮੁਤਾਬਿਕ ਹਰ ਤਰ੍ਹਾਂ ਦੇ ਪ੍ਬੰਧ ਕਰਨ। ਇਹ ਨਿਸਚਿਤ ਕੀਤਾ ਗਿਆ ਹੈ ਜੇਕਰ ਰਤਾ ਵੀ ਪਰੇਸ਼ਾਨੀ ਆਈ ਜਾਂ ਕੋਈ ਘਾਟ ਆਉਂਦੀ ਹੈ ਤਾਂ ਮੁੱਖ ਮੰਤਰੀ ਪੰਜਾਬ ਜੋ ਖੇਤੀਬਾੜੀ ਵਿਭਾਗ ਦੇ ਮੰਤਰੀ ਵੀ ਖੁਦ ਆਪ ਹਨ ਅਤੇ ਚੇਅਰਮੈਨ ਮੰਡੀ ਬੋਰਡ ਸ੍ਰੀ ਲਾਲ ਸਿੰਘ ਕਾਰਵਾਈ ਕਰਨਗੇ ਤਾਂ ਜੋ ਕਿਸਾਨਾਂ ਦਾ ਕੋਈ ਨੁਕਸਾਨ ਨਾ ਹੋਵੇ ।