ਅੱਜ ਦੇ ਰੋਸ ਧਰਨੇ ਵਿਚ ਕਿਸਾਨਾਂ ਨੇ ਵੱਡੀ ਪੱਧਰ ਤੇ ਸ਼ਮੂਲੀਅਤ ਕੀਤੀ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਦੇ ਦਿੱਤੇ ਅਖ਼ਬਾਰੀ ਬਿਆਨਾਂ ਨੂੰ ਸਿਰਫ਼ ਢਕਵੰਜ ਦੱਸਿਅਾ । ਇਸ ਮੌਕੇ ਸੰਬੋਧਨ ਕਰਦਿਆਂ ਬੀਕੇਯੂ ਰਾਜੇਵਾਲ ਦੇ ਸੂਬਾ ਸਕੱਤਰ ਨਰੰਜਣ ਸਿੰਘ ਦੋਹਲਾ, ਕੁੱਲ ਹਿੰਦ ਕਿਸਾਨ ਸਭਾ ਅਜੈ ਭਵਨ ਦੇ ਸੂਬਾ ਆਗੂ ਬਲਦੇਵ ਸਿੰਘ ਨਿਹਾਲਗਡ਼੍ਹ, ਬੀਕੇਯੂ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲਾ ਆਗੂ ਦਰਸ਼ਨ ਸਿੰਘ ਕੁੰਨਰਾਂ, ਬੀਕੇਯੂ ਸਿੱਧੂਪੁਰ ਦੇ ਜਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗਡ਼੍ਹ ਭਾਦਸੋਂ, ਕੁੱਲ ਹਿੰਦ ਕਿਸਾਨ ਫੈੱਡਰੇਸ਼ਨ ਦੇ ਆਗੂ ਹਰਮੇਲ ਸਿੰਘ ਮਹਿਰੋਕ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਆਗੂ ਜਰਨੈਲ ਸਿੰਘ ਜਨਾਲ , ਬੀਕੇਯੂ ਕਾਦੀਆਂ ਦੇ ਜ਼ਿਲਾ ਮੀਤ ਪ੍ਰਧਾਨ ਵਰਿੰਦਰਪਾਲ ਸਿੰਘ ਬਰੜਵਾਲ ,ਜਮਹੂਰੀ ਕਿਸਾਨ ਸਭਾ ਦੇ ਆਗੂ ਮਾਸਟਰ ਹਰਦੇਵ ਸਿੰਘ ਘਨੌਰੀ ਨੇ ਦੱਸਿਆ ਕਿ ਦੇਸ਼ ਪੱਧਰ ਤੇ ਵਧ ਰਹੇ ਕਿਸਾਨ ਸੰਘਰਸ਼ ਨੂੰ ਦੇਖਦਿਆਂ ਭਾਜਪਾ ਆਗੂਆਂ ਨੂੰ ਤ੍ਰੇਲੀਆਂ ਆਉਣ ਲੱਗੀਆਂ ਹਨ ਤੇ ਉਹ ਗੱਲਬਾਤ ਚਲਾਉਣ ਦੇ ਅਖ਼ਬਾਰੀ ਬਿਆਨ ਦੇ ਰਹੇ ਹਨ ।ਪਰ ਕੋਈ ਸੱਦਾ ਪੱਤਰ ਨਹੀਂ ਭੇਜਿਆ ਗਿਆ ਅਤੇ ਨਾ ਹੀ ਮਾਲ ਗੱਡੀਆਂ ਚਲਾ ਕੇ ਮਾਹੌਲ ਸੁਖਾਵਾਂ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਆਗੂਆਂ ਨੇ ਕਿਸਾਨਾਂ ਨੂੰ ਦਿੱਲੀ ਮੋਰਚੇ ਦੀ ਤਿਆਰੀ ਹੋਰ ਤੇਜ਼ ਕਰਨ ਦਾ ਸੱਦਾ ਦਿੱਤਾ। ਅੱਜ ਦੇ ਰੋਸ ਧਰਨੇ ਨੂੰ ਕਿਸਾਨ ਆਗੂ ਜਸਵੰਤ ਸਿੰਘ ਬਿਗੜਵਾਲ ,ਸੁਖਦੇਵ ਸਿੰਘ ਉੱਭਾਵਾਲ , ਇੰਦਰਪਾਲ ਸਿੰਘ ਪੁੰਨਾਂਵਾਲ ,ਨਿਰਮਲ ਸਿੰਘ ਬਟੜਿਆਣਾ ,ਬਲਜੀਤ ਸਿੰਘ ਜੌਲੀਆਂ, ਇੰਦਰਜੀਤ ਸਿੰਘ ਛੰਨਾ, ਕਰਨੈਲ ਸਿੰਘ, ਰਣ ਸਿੰਘ ਚੱਠਾ ਨੇ ਵੀ ਸੰਬੋਧਨ ਕੀਤਾ ।