ਕਿਸਾਨਾਂ ਨਾਲ ਮੀਟਿੰਗ-ਇਨ-ਸੀਟੂ ਤਰੀਕੇ ਨਾਲ ਕਣਕ ਦੀ ਬਿਜਾਈ ਕਰਨ ਦੀ ਕੀਤੀ ਅਪੀਲ
ਰੋਹਿਤ ਗੁਪਤਾ
ਬਟਾਲਾ, 06 ਨਵੰਬਰ 2024 - ਡਿਪਟੀ ਕਮਿਸ਼ਨਰ ਗੁਰਦਾਸਪੁਰ, ਦੇ ਦਿਸ਼ਾ- ਨਿਰਦੇਸ਼ਾਂ ਹੇਠ ਜ਼ਿਲ੍ਹੇ ਭਰ ਅੰਦਰ ਵੱਖ- ਵੱਖ ਵਿਭਾਗਾਂ ਵੱਲ਼ੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਪਰਾਲੀ ਪ੍ਰਬੰਧਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆ ਏ.ਡੀ.ਓ. ਡਾ.ਪਰਮਬੀਰ ਸਿੰਘ ਕਾਹਲੋਂ ਅਤੇ ਏਈਓ ਨਰਪਜੀਤ ਕੌਰ ਸਮੇਤ ਵੱਖ- ਵੱਖ ਅਧਿਕਾਰੀਆਂ ਵੱਲੋਂ ਬਟਾਲਾ ਬਲਾਕ ਦੇ ਮਸਾਣੀਆਂ, ਬਹਾਦੁਰ ਹੂਸੈਨ, ਪ੍ਰਤਾਪਗੜ੍ਹ ਪਿੰਡਾਂ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕੀਤੀ ਅਤੇ ਕਿਸਾਨਾਂ ਇਨ-ਸੀਟੂ ਤਰੀਕੇ ਨਾਲ ਕਣਕ ਦੀ ਬਿਜਾਈ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਗੱਲ਼ ਕਰਦਿਆਂ ਏ.ਡੀ.ਓ. ਡਾ.ਪਰਮਬੀਰ ਸਿੰਘ ਕਾਹਲੋਂ ਨੇ ਦੱਸਿਆ ਕਿ ਬਟਾਲਾ ਬਲਾਕ ਦੇ ਵੱਖ-ਵੱਖ ਪਿੰਡਾਂ ਖੇਤੀਬਾੜੀ ਵਿਭਾਗ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਮਿਲ ਕੇ ਪਰਾਲੀ ਦੀ ਸਾਭ- ਸੰਭਾਲ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਵੀ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦਾ ਯਕੀਨ ਦਵਾਇਆ ਜਾ ਰਿਹਾ ਹੈ। ਕਿਸਾਨਾਂ ਪਰਾਲੀ ਨਾ ਸਾੜਨ ਦੀ ਅਪੀਲ ਕਰਨ ਦੇ ਨਾਲ- ਨਾਲ ਪਰਾਲੀ ਪ੍ਰਬੰਧਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲ਼ੋਂ ਮੁਹੱਈਆ ਕਰਵਾਈ ਗਈ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ ਅਤੇ ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ, ਐੱਸ.ਡੀ.ਐੱਮ. ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ ਜਾਂ ਹੈਲਪ ਲਾਈਨ ਨੰ 1800-180-1852 ਤੇ ਸੰਪਰਕ ਕਰਨ।