ਨਵੀਂ ਦਿੱਲੀ, 28 ਦਸੰਬਰ- ਕੇਂਦਰ ਸਰਕਾਰ ਨੇ ਅੱਜ ਕਿਸਾਨ ਜਥੇਬੰਦੀਆਂ ਇਕ ਚਿੱਠੀ ਭੇਜੀ ਹੈ, ਜਿਸ 'ਚ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨੂੰ 30 ਦਸੰਬਰ ਨੂੰ ਦੁਪਹਿਰ 2 ਵਜੇ ਵਿਗਿਆਨ ਭਵਨ ਵਿਖੇ ਗੱਲਬਾਤ ਬੁਲਾਇਆ ਹੈ।
ਇਸ ਚਿੱਠੀ 'ਚ 40 ਕਿਸਾਨ ਜਥੇਬੰਦੀਆਂ ਦੇ ਆਗੂਆਂ ਦੇ ਨਾਂਅ ਹਨ। ਇਸ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਨੂੰ 29 ਦਸੰਬਰ ਨੂੰ ਸਵੇਰੇ 11 ਵਜੇ ਗੱਲਬਾਤ ਦੀ ਤਜਵੀਜ਼ ਭੇਜੀ ਗਈ ਸੀ।