← ਪਿਛੇ ਪਰਤੋ
ਨਵੀਂ ਦਿੱਲੀ, 11 ਦਸੰਬਰ 2020 - ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਹੁਣ ਅੰਨਾ ਹਜਾਰੇ ਦਾ ਸਾਥ ਮਿਲ ਗਿਆ ਹੈ। ਅੰਨਾ ਹਜਾਰੇ ਨੇ ਪਿਛਲੀ 26 ਤਾਰੀਕ ਤੋਂ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਕਿਸਾਨਾਂ ਦੇ ਸਮਰਥਨ 'ਚ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਉਹ ਜਨ ਅੰਦੋਲਨ ਸ਼ੁਰੂ ਕਰਨਗੇ। ਜ਼ਿਕਰਯੋਗ ਹੈ ਕਿ ਅੰਨਾ ਹਜਾਰੇ ਵੱਲੋਂ ਕਿਸਾਨਾਂ ਵੱਲੋਂ ਕੀਤੇ ਗਏ ਭਾਰਤ ਬੰਦ ਦੇ ਦਿਨ ਰਾਲੇਗਣ-ਸਿੱਧੀ 'ਚ ਆਪਣੇ ਪਿੰਡ 'ਚ ਇਕ ਦਿਨ ਦਾ ਵਰਤ ਵੀ ਰੱਖਿਆ ਗਿਆ ਸੀ।
Total Responses : 267