ਨਵੀਂ ਦਿੱਲੀ, 28 ਨਵੰਬਰ 2020 - ਬੀਤੇ ਦਿਨ ਤੋਂ ਕਿਸਾਨ ਦਿੱਲੀ ਦੇ ਸਿੰਘੂ ਬਾਰਡਰ 'ਤੇ ਪਹੁੰਚੇ ਹੋਏ ਹਨ ਅਤੇ ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਉਨ੍ਹਾਂ ਨੂੰ ਦਿੱਲੀ ਆਉਣ ਦੀ ਇਜਾਜ਼ਤ ਦਿੱਤੀ ਸੀ ਅਤੇ ਕਿਸਾਨਾਂ ਨੂੰ ਦਿੱਲੀ ਦੇ ਬਰਾੜੀ ਮੈਦਾਨ 'ਚ ਧਰਨਾ ਲਾਉਣ ਦਾ ਸੱਦਾ ਦਿੱਤਾ ਸੀ। ਪਰ ਕਿਸਾਨ ਜਥੇਬੰਦੀਆਂ ਵੱਲੋਂ ਬੀਤੇ ਦਿਨ ਤੋਂ ਹੀ ਇਸ ਸਬੰਧੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਸਨ ਜਿਨ੍ਹਾਂ 'ਤੇ ਫੈਸਲਾ ਲੈਂਦਿਆਂ ਉਨ੍ਹਾਂ ਵੱਲੋਂ ਸਰਕਾਰ ਦੇ ਵੱਲੋਂ ਦਿੱਤੇ ਸੱਦੇ ਨੂੰ ਠੁਕਰਾ ਦਿੱਤਾ ਗਿਆ ਹੈ ਕਿ ਉਹ ਬੁਰਾੜੀ ਦੇ ਮੈਦਾਨ 'ਚ ਧਰਨਾ ਨਹੀਂ ਲਾਉਣਗੇ। ਸਗੋਂ ਉਹ ਦਿੱਲੀ ਦੀਆਂ ਹੱਦਾਂ 'ਤੇ ਸੜਕਾਂ 'ਤੇ ਹੀ ਧਰਨਾ ਲਾਉਣਗੇ ਅਤੇ ਉਨ੍ਹਾਂ ਸਮਾਂ ਉੱਥੇ ਹੀ ਡਟਣਗੇ ਜਿਨ੍ਹਾਂ ਸਮਾਂ ਸਰਕਾਰ ਵੱਲੋਂ ਇਹ ਕਾਲੇ ਕਾਨੂੰਨ ਰੱਦ ਨਹੀਂ ਕਰ ਦਿੱਤੇ ਜਾਂਦੇ।
ਇਹ ਵੀ ਦੱਸਣਯੋਗ ਹੈ ਕਿ ਹੁਣ ਪੰਜਾਬ, ਹਰਿਆਣਾ ਤੋਂ ਬਿਨਾਂ ਯੂਪੀ, ਰਾਜਸਥਾਨ ਅਤੇ ਕਈ ਹੋਰ ਸੂਬਿਆਂ ਦੇ ਕਿਸਾਨ ਵੀ ਪਹੁੰਚ ਰਹੇ ਹਨ।