← ਪਿਛੇ ਪਰਤੋ
ਨਵੀਂ ਦਿੱਲੀ, 30 ਦਸੰਬਰ 2020 - ਕੇਂਦਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਖਤਮ ਹੋ ਚੁੱਕੀ ਹੈ ਅਤੇ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਦੋ ਮੁੱਦਿਆਂ 'ਤੇ ਸਹਿਮਤੀ ਬਣ ਗਈ ਹੈ, ਜਿਸ ਤੋਂ ਬਾਅਦ ਕਿਸਾਨਾਂ ਨੇ ਵੀ 31 ਦਸੰਬਰ ਨੂੰ ਕੀਤਾ ਜਾਣ ਵਾਲਾ ਟ੍ਰੈਕਟਰ ਮਾਰਚ ਰੱਦ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਵੱਲੋਂ 4 ਜਨਵਰੀ ਤੱਕ ਕੋਈ ਵੀ ਰਣਨੀਤੀ ਨਹੀਂ ਬਣਾਈ ਜਾਵੇਗੀ। ਜਿਸ ਤਰ੍ਹਾਂ ਧਰਨਾ ਚੱਲ ਰਿਹਾ ਹੈ ਉਸੇ ਹੀ ਤਰ੍ਹਾਂ ਚੱਲੇਗਾ, ਜਿਸ ਕੋਈ ਬਦਲਾਅ ਨਹੀਂ ਕੀਤਾ ਜਾਏਗਾ। ਕਿਸਾਨਾਂ ਅਤੇ ਕੇਂਦਰ ਵਿਚਾਲੇ ਅਗਲੀ ਮੀਟਿੰਗ 4 ਜਨਵਰੀ ਨੂੰ ਹੋਏਗੀ।
Total Responses : 267