ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 13 ਜਨਵਰੀ 2021 - ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਨਵੇਂ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਤਾਸ਼ਪੁਰ ਮੋੜ ਤੇ 15 ਪਿੰਡਾਂ ਦੇ ਕਿਸਾਨਾਂ ਜਿਨ੍ਹਾਂ ਵਿੱਚ ਤਾਸ਼ਪੁਰ, ਰਾਮਪੁਰ ਜਗੀਰ,ਡੱਲਾ,ਉਗਰੂਪੁਰ, ਅਮਰਜੀਤ ਪੁਰ, ਫੱਤੂਵਾਲ ਆਦਿ ਸ਼ਾਮਲ ਸਨ, ਨੇ ਨਰਿੰਦਰ ਮੋਦੀ, ਅਡਾਨੀ, ਅੰਬਾਨੀ ਦੇ ਪੁਤਲਿਆਂ ਸਮੇਤ ਕਾਲੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਅਤੇ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬੋਲਦਿਆਂ ਸੀਨੀਅਰ ਕਾਂਗਰਸੀ ਆਗੂ ਸਰਪੰਚ ਲਖਵਿੰਦਰ ਸਿੰਘ ਲੱਖੀ ਤਾਸ਼ ਪੁਰ ਨੇ ਕਿਹਾ ਕਿ ਨਵੇਂ ਕਾਲੇ ਖੇਤੀ ਕਾਨੂੰਨ ਦੇਸ਼ ਦੇ ਕਿਸਾਨਾਂ ਵੱਲੋਂ ਪਿਛਲੇ 73 ਸਾਲਾਂ ਤੋਂ ਖੇਤੀ ਸੈਕਟਰ ਨੂੰ ਪੈਰਾਂ ਸਿਰ ਕਰਨ ਲਈ ਕੀਤੀ ਸਖ਼ਤ ਮਿਹਨਤ ਨੂੰ ਤਬਾਹ ਕਰ ਦੇਣਗੇ।
ਇਨਾਂ ਕਾਨੂੰਨਾਂ ਨਾਲ ਪਹਿਲਾਂ ਹੀ ਆਖਰੀ ਸਾਹਾਂ ਤੇ ਚੱਲ ਰਹੀ ਕਿਸਾਨੀ ਖ਼ਤਮ ਹੋ ਜਾਵੇਗੀ। ਇਸ ਮੌਕੇ ਬੋਲਦਿਆਂ ਸਮਾਜ਼ ਸੇਵਕ ਤਰਲੋਚਨ ਸਿੰਘ ਮੋਮੀ, ਸੀਨੀਅਰ ਅਕਾਲੀ ਆਗੂ ਹਰਜਿੰਦਰ ਸਿੰਘ ਵਿਰਕ, ਨਰਿੰਦਰ ਸਿੰਘ ਖਿੰਡਾ ਨੇ ਕਿਹਾ ਕਿ 26 ਜਨਵਰੀ ਨੂੰ ਕੱਢੇ ਜਾ ਰਹੇ ਟਰੈਕਟਰ ਮਾਰਚ ਵਿੱਚ ਵੱਡੀ ਗਿਣਤੀ ਕਿਸਾਨ ਦਿੱਲੀ ਪਹੁੰਚਣਗੇ। ਇਸ ਮੌਕੇ ਬਲਵਿੰਦਰ ਸਿੰਘ ਸਰਪੰਚ ਅਮਰਜੀਤ ਪੁਰ, ਮਹਿੰਦਰ ਸਿੰਘ ਤਾਸ਼ ਪੁਰ, ਸਰਪੰਚ ਸੁਖਚੈਨ ਸਿੰਘ ਉਗਰੂਪੁਰ, ਹਰਪ੍ਰੀਤ ਸਿੰਘ, ਮਨਜੀਤ ਸਿੰਘ ਤਾਸ਼ ਪੁਰ,ਸੁੱਖਾ ਤਾਸ਼ ਪੁਰ,ਮੋਹਨ ਸਿੰਘ ਆਦਿ ਹਾਜ਼ਰ ਸਨ।