ਚੰਡੀਗੜ੍ਹ, 1 ਨਵੰਬਰ 2020 - ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਦੇ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਜਿਸ ਨੂੰ ਲੈ ਕੇ ਕਿਸਾਨ 5 ਨਵੰਬਰ ਨੂੰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਦੁਪਹਿਰੇ 12 ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਚੱਕਾ ਜਾਮ ਕੀਤਾ ਜਾਵੇਗਾ। ਜਿਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਆਮ ਵਸਨੀਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ 5 ਨਵੰਬਰ ਨੂੰ ਸਫਰ ਕਰਨ ਤੋਂ ਗੁਰੇਜ ਕਰਨ ਤਾਂ ਜੋ ਉਹ ਚੱਕਾ ਜਾਮ ਦੌਰਾਨ ਖੁੱਜਲ ਖੁਆਰੀ ਤੋਂ ਬਚ ਸਕਣ ਅਤੇ ਲੋਕਾਂ ਨੂੰ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ ਹੈ।
ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਿਸਾਨਾਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਸੀ ਜਿਸ ਨੂੰ ਭਰਵਾਂ ਹੁੰਗਾਰਾ ਮਿਲਿਆ ਸੀ।