ਕਿਸਾਨਾਂ ਨੇ ਥਾਣੇ ਦੇ ਬਾਹਰ ਲਗਾਇਆ ਧਰਨਾ
ਰੋਹਿਤ ਗੁਪਤਾ
ਗੁਰਦਾਸਪੁਰ : ਗੁਰਦਾਸਪੁਰ ਦੇ ਸਦਰ ਥਾਣੇ ਦੇ ਬਾਹਰ ਭਾਰਤੀ ਕਿਸਾਨ ਯੂਨੀਅਨ ਏਕਤਾ ਚਡੂੰਨੀ ਦੇ ਕਿਸਾਨਾਂ ਵੱਲੋਂ ਧਰਨਾ ਲਗਾ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ ਅਤੇ ਪੁਲਿਸ ਪ੍ਰਸ਼ਾਸਨ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ।ਮਾਮਲਾ ਗੁਰਦਾਸਪੁਰ ਦੇ ਪਿੰਡ ਸਰਾਏ ਵਿੱਚ ਪੰਚਾਇਤੀ ਜਮੀਨ ਨੂੰ ਲੈ ਕੇ ਪਿੰਡ ਦੇ ਸਾਬਕਾ ਸਰਪੰਚ ਖਿਲਾਫ ਦਰਜ ਕਰਵਾਏ ਮਾਮਲੇ ਵਿੱਚ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਹੋਣ ਦਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਕਿਸਾਨਾਂ ਨੇ ਕਿਹਾ ਕਿ ਤਿੰਨ ਮਹੀਨੇ ਪਹਿਲਾਂ ਗੁਰਦਾਸਪੁਰ ਦੇ ਪਿੰਡ ਸਰਾਏ ਵਿੱਚ ਇੱਕ ਕਿਸਾਨ ਵੱਲੋਂ ਪੰਚਾਇਤੀ ਜਮੀਨ ਨੂੰ 1ਲਖ 85 ਹਜਾਰ ਰੁਪਏ ਬੋਲੀ ਦੇ ਕੇ ਠੇਕੇ ਤੇ ਲਿਆ ਗਿਆ ਸੀ ਜਿਸ ਨੂੰ ਪਿੰਡ ਦੇ ਸਾਬਕਾ ਸਰਪੰਚ ਦੇ ਪੁੱਤਰ ਵੱਲੋਂ ਜ਼ਬਰਦਸਤੀ ਵਾਹਿਆ ਗਿਆ ਸੀ ਤਾਂ ਮੌਕੇ ਤੇ ਪਹੁੰਚੇ ਪੁਲਿਸ ਨੇ ਉਹਨਾਂ ਦੀਆਂ ਟਰਾਲੀਆਂ ਅਤੇ ਜੇਸੀਬੀ ਮਸ਼ੀਨ ਨੂੰ ਜਬਤ ਕੀਤਾ ਸੀ ਅਤੇ ਕਈਆਂ ਉੱਪਰ ਮਾਮਲੇ ਵੀ ਦਰਜ ਕੀਤੇ ਗਏ ਸਨ ਪਰ ਉਹਨਾਂ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ। ਇਸ ਘਟਨਾ ਨੂੰ ਲੈ ਕੇ ਤਿੰਨ ਮਹੀਨੇ ਬੀਤ ਗਏ ਹਨ ਪਰ ਅਜੇ ਤੱਕ ਪੁਲਿਸ ਪ੍ਰਸ਼ਾਸਨ ਦੇ ਹੱਥ ਖਾਲੀ ਹਨ ਜਿਸ ਨੂੰ ਲੈ ਕੇ ਅਸੀਂ ਅੱਜ ਇੱਥੇ ਧਰਨਾ ਪ੍ਰਦਰਸ਼ਨ ਕੀਤਾ ਹੈ ਤਦ ਤੱਕ ਧਰਨਾ ਜਾਰੀ ਰਹੇਗਾ ਜਦ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ।
ਉੱਥੇ ਹੀ ਜਦ ਥਾਣਾ ਸਦਰ ਦੇ ਐਸਐਚ ਓ ਅਮਨਦੀਪ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਅਸੀਂ ਦੋਸ਼ੀਆਂ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕਰ ਰਹੇ ਹਾਂ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।