ਚੰਡੀਗੜ੍ਹ, 16 ਦਸੰਬਰ 2020 - ਦਿੱਲੀ ਬਾਰਡਰ 'ਤੇ ਕੀਤੇ ਜਾ ਰਹੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ 'ਚ ਸ਼ਮੂਲੀਅਤ ਕਰਨ ਜਾ ਰਹੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਸਤੌਰ ਦੇ ਕਿਸਾਨ ਕੁਲਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ।
ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ ਅੱਜ ਸਵੇਰੇ ਕਰੀਬ 5 ਵਜੇ ਬੋਲੈਰੋ ਗੱਡੀ 'ਚ ਆਪਣੇ ਇਕ ਹੋਰ ਸਾਥੀ ਨਾਲ ਰਵਾਨਾ ਹੋਇਆ ਅਤੇ ਜਦੋਂ ਉਹ ਮੰਡੀ ਗੋਬਿੰਦਗੜ੍ਹ ਨਜ਼ਦੀਕ ਪਹੁੰਚੇ ਤਾਂ ਅਚਾਨਕ ਵਾਪਰੇ ਸੜਕ ਹਾਦਸੇ ਦੌਰਾਨ ਕਿਸਾਨ ਕੁਲਵਿੰਦਰ ਸਿੰਘ ਦੀ ਮੌਤ ਹੋ ਗਈ। ਇਸ ਦੀ ਖ਼ਬਰ ਮਿਲਣ 'ਤੇ ਪਿੰਡ ਸਤੌਰ ਅਤੇ ਜ਼ਿਲ੍ਹੇ ਦੇ ਕਿਸਾਨਾਂ 'ਚ ਸੋਗ ਦੀ ਲਹਿਰ ਦੌੜ ਗਈ।