ਸੰਜੀਵ ਸੂਦ
ਲੁਧਿਆਣਾ, 9 ਅਕਤੂਬਰ 2020 - ਖੇਤੀ ਐਕਟ ਦੇ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦਿੱਤੇ ਗਏ ਦੋ ਘੰਟੇ ਦੇ ਚੱਕਾ ਜਾਮ ਨੂੰ ਲੈ ਕੇ ਲੁਧਿਆਣਾ ਦੇ ਟੋਲ ਪਲਾਜ਼ਾ ਲਾਡੋਵਾਲ ਵਿਖੇ ਕਿਸਾਨਾਂ ਵੱਲੋਂ ਚੱਕਾ ਜਾਮ ਕਰ ਦਿੱਤਾ ਗਿਆ ਅਤੇ ਸੜਕ ਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ ਗਈ। ਦੋ ਘੰਟਿਆਂ ਲਈ ਕਿਸਾਨ ਜਥੇਬੰਦੀਆਂ ਵੱਲੋਂ ਚੱਕਾ ਜਾਮ ਦਾ ਸੱਦਾ ਦਿੱਤਾ ਗਿਆ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਦੇ ਖਿਲਾਫ਼ ਉਨ੍ਹਾਂ ਵੱਲੋਂ ਇਹ ਸੰਘਰਸ਼ ਜਾਰੀ ਹੈ ਉਨ੍ਹਾਂ ਨੂੰ ਜਦੋਂ ਪੁੱਛਿਆ ਗਿਆ ਕਿ ਇਸ ਨਾਲ ਪੰਜਾਬ ਦੇ ਲੋਕ ਹੀ ਪ੍ਰੇਸ਼ਾਨ ਹੋ ਰਹੇ ਨੇ ਤਾਂ ਉਨ੍ਹਾਂ ਨੇ ਕਿਹਾ ਕਿ ਦੋ ਘੰਟਿਆਂ ਲਈ ਵੀ ਉਨ੍ਹਾਂ ਦਾ ਬੰਦ ਹੈ ਕਿਉਂਕਿ ਆਮ ਲੋਕਾਂ ਦਾ ਵੀ ਇਸ ਵਿਚ ਨੁਕਸਾਨ ਹੋਵੇਗਾ, ਇਸ ਕਰਕੇ ਉਨ੍ਹਾਂ ਨੂੰ ਕਿਸਾਨਾਂ ਨੂੰ ਸਮਰਥਨ ਦੇਣਾ ਚਾਹੀਦਾ ਹੈ।
ਕਿਸਾਨ ਜਥੇਬੰਦੀਆਂ ਵੱਲੋਂ ਅੱਜ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ 'ਤੇ ਦੋ ਘੰਟਿਆਂ ਲਈ ਚੱਕਾ ਜਾਮ ਰੱਖਿਆ ਗਿਆ ਅਤੇ ਆਵਾਜਾਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਗਈ। ਸਿਰਫ ਐਮਰਜੈਂਸੀ ਅਤੇ ਐਂਬੂਲੈਂਸ ਸੇਵਾਵਾਂ ਹੀ ਲੰਘਣ ਦਿੱਤੀਆਂ ਜਾ ਰਹੀਆਂ ਸਨ। ਇਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਦੋ ਘੰਟੇ ਦਾ ਚੱਕਾ ਜਾਮ ਕੀਤਾ ਗਿਆ। ਜਦੋਂ ਸਵਾਲ ਕੀਤਾ ਗਿਆ ਕਿ ਕਾਨੂੰਨ ਕੇਂਦਰ ਨੇ ਪਾਸ ਕੀਤਾ ਹੈ ਤਾਂ ਕੇਂਦਰ ਸਰਕਾਰ ਦਾ ਘਿਰਾਓ ਕਿਉਂ ਨਹੀਂ ਕੀਤਾ ਜਾ ਰਿਹਾ ਤਾਂ ਉਨ੍ਹਾਂ ਨੇ ਕਿਹਾ ਕਿ ਜਿਵੇਂ ਸਾਡੀ ਜਥੇਬੰਦੀਆਂ ਅੱਗੇ ਰਣਨੀਤੀ ਬਣਾਉਣਗੀਆਂ ਉਵੇਂ ਉਹ ਚੱਲਣਗੇ ਅਤੇ ਲੋੜ ਪੈਣ ਤੇ ਕੇਂਦਰ ਸਰਕਾਰ ਦਾ ਵੀ ਦਿੱਲੀ ਜਾ ਕੇ ਘਿਰਾਓ ਕਰਨਗੇ।
ਉਨ੍ਹਾਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਹੁਣ ਆਰ ਪਾਰ ਦੀ ਲੜਾਈ ਛੇੜ ਚੁੱਕੀਆਂ ਨੇ ਉਨ੍ਹਾਂ ਕਿਹਾ ਕਿ ਲਾਡੋਵਾਲ ਟੋਲ ਪਲਾਜ਼ਾ ਆਵਾਜਾਈ ਲਈ ਮੁਫਤ ਕਰ ਦਿੱਤਾ ਗਿਆ ਹੈ ਅਤੇ ਆਉਂਦੇ ਦਿਨਾਂ 'ਚ ਵੀ ਉਹ ਮੁਫ਼ਤ ਰਹੇਗਾ ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਲੋਕਾਂ ਨੂੰ ਸਾਡਾ ਸਮਰਥਨ ਦੇਣਾ ਚਾਹੀਦਾ ਹੈ ਦੋ ਘੰਟਿਆਂ ਲਈ ਬੰਦ ਕੀਤਾ ਗਿਆ ਹੈ ਹੋ ਸਕਦਾ ਹੈ ਆਉਣ ਵਾਲੇ ਦਿਨਾਂ ਚ ਖੇਤੀ ਨੂੰ ਬਚਾਉਣ ਲਈ ਬੰਦ ਦੀ ਮਿਆਦ ਹੋਰ ਵਧਾਉਣੀ ਹੋਵੇ।