ਸਿੰਘੂ ਬਾਰਡਰ, 22 ਦਸੰਬਰ 2020 - ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਦਿੱਲੀ ਦੇ ਬਾਰਡਰਾਂ ਨੂੰ ਡਟੇ ਹੋਏ 27 ਦਿਨ ਹੋ ਗਏ ਹਨ, ਦੋਵਾਂ ਧਿਰਾਂ 'ਚ ਇਸ ਵੇਲੇ ਕੋਈ ਵੀ ਗੱਲਬਾਤ ਨਹੀਂ ਹੋ ਰਹੀ, ਹਲਾਂਕਿ ਬੀਤੇ ਕੱਲ੍ਹ ਸਰਕਾਰ ਵੱਲੋਂ ਕਿਸਾਨਾਂ ਨੂੰ ਮੁਲਾਕਾਤ ਕਰਨ ਲਈ ਚਿੱਠੀ ਭੇਜੀ ਗਈ ਸੀ, ਪਰ ਇਸ 'ਚ ਕੋਈ ਤਾਰੀਕ ਨਹੀਂ ਦਿੱਤੀ ਗਈ ਸੀ, ਜਿਸ ਨੂੰ ਲੈ ਕੇ ਕਿਸਾਨ ਅੱਜ ਮੀਟਿੰਗ ਕਰ ਰਹੇ ਹਨ ਜਿਸ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ। ਪਰ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਨੂੰ ਲੈ ਕੇ ਕਿਸਾਨ ਠੰਡ 'ਚ ਰਾਤਾਂ ਕੱਟਣ ਨੂੰ ਮਜਬੂਰ ਹਨ।