ਰਵੀ ਜੱਖੂ
ਸਿੰਘੂ ਬਾਰਡਰ , 10 ਫਰਵਰੀ 2021 - ਅੱਜ ਦੀ ਸਯੁੰਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਈ, ਜਿਸ ਵਿੱਚ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਨਵੇਂ ਫੈਸਲੇ ਲਏ ਗਏ ਹਨ। ਜਿਵੇਂ ਕਿ
1. 12 ਫਰਵਰੀ ਤੋਂ ਰਾਜਸਥਾਨ ਦੇ ਸਾਰੇ ਸੜਕ ਟੋਲ ਪਲਾਜ਼ਾ ਟੋਲ ਫ੍ਰੀ ਕੀਤੇ ਜਾਣਗੇ।
2. 14 ਫਰਵਰੀ ਨੂੰ ਪੁਲਵਾਮਾ ਹਮਲੇ ਵਿਚ ਸ਼ਹੀਦ ਹੋਏ ਜਵਾਨਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਦੇਸ਼ ਭਰ ਵਿਚ ਕੈਂਡਲ ਮਾਰਚ ਅਤੇ ਮਸ਼ਾਲ ਜੂਲੂਸ ਅਤੇ ਹੋਰ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ।
3. 16 ਫਰਵਰੀ ਨੂੰ, ਕਿਸਾਨ ਸਰ ਛੋਟੂਰਾਮ ਦੇ ਜਨਮ ਦਿਹਾੜੇ 'ਤੇ ਦੇਸ਼ ਭਰ ਵਿਚ ਇਕਜੁਟਤਾ ਦਿਖਾਉਣਗੇ।
4. 18 ਫਰਵਰੀ ਨੂੰ ਦੇਸ਼ ਭਰ ਵਿਚ ਦੁਪਹਿਰ 12 ਤੋਂ 4 ਵਜੇ ਤੱਕ ਰੇਲ ਰੋਕੋ ਪ੍ਰੋਗਰਾਮ ਕੀਤਾ ਜਾਵੇਗਾ।