ਮਨਪ੍ਰੀਤ ਸਿੰਘ ਜੱਸੀ
- ਅਗਲੇ ਸੰਘਰਸ਼ ਦਾ ਐਲਾਨ ਅੱਜ ਸ਼ਾਮ 4 ਵਜੇ ਮੀਟਿੰਗ ਤੋ ਬਾਅਦ - ਸਰਵਣ ਸਿੰਘ ਪੰਧੇਰ
ਅੰਮ੍ਰਿਤਸਰ, 25 ਸਤੰਬਰ 2020 - ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ ਦੂਸਰੇ ਦਿਨ ਵੀ ਜਾਰੀ ਹੈ। ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰ ਵਿਖੇ ਮੁੱਖ ਰੇਲ ਮਾਰਗ ਦਿੱਲੀ- ਅੰਮ੍ਰਿਤਸਰ 'ਤੇ ਰੇਲ ਆਵਾਜਾਈ ਠੱਪ ਕਰ ਕੇ ਭਾਰੀ ਗਿਣਤੀ ਵਿਚ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਰਣਜੀਤ ਸਿੰਘ ਕਲੇਰਬਾਲਾ ਨੇ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਦਾ ਇਹ ਸੰਘਰਸ਼, ਜੋ 26 ਸਤੰਬਰ ਤੋਂ ਸ਼ੁਰੂ ਕੀਤਾ ਗਿਆ ਹੈ, 26 ਸਤੰਬਰ ਤੱਕ (48 ਘੰਟੇ) ਨਿਰੰਤਰ ਜਾਰੀ ਰਹੇਗਾ। ਉਨਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਜੋ ਵੀ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ ਉਸੇ ਤਹਿਤ ਹੀ ਅੱਗੇ ਵਧਿਆ ਜਾਵੇਗਾ ਅਤੇ ਅਗਲੇ ਸੰਘਰਸ਼ ਦਾ ਐਲਾਨ ਅੱਜ ਸ਼ਾਮ 4 ਵਜੇ ਮੀਟਿੰਗ ਤੋ ਬਾਅਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਦੇ ਪੰਜਾਬ ਬੰਦ ਨੂੰ ਵੀ ਪੂਰਨ ਸਮਰਥਨ ਦਿੱਤਾ ਗਿਆ ਹੈ।