ਨਵੀਂ ਦਿੱਲੀ, 7 ਜੂਨ 2019 - ਕੁੰਵਰ ਵਿਜੇ ਪ੍ਰਤਾਪ ਨੂੰ ਐੱਸਆਈਟੀ 'ਚੋਂ ਹਟਾਏ ਜਾਣ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਪਾਲਣਾਂ ਨਾ ਕਰਨ 'ਤੇ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਕੋਲੋਂ 7 ਜੂਨ ਤੱਕ ਜਵਾਬ ਮੰਗਿਆ ਹੈ। ਚੋਣ ਕਮਿਸ਼ਨ ਨੇ ਇਸ ਸਬੰਧੀ ਸਰਕਾਰ ਨੂੰ ਪੁੱਛਿਆ ਹੈ ਕਿ ਨਿਯਮਾਂ ਦੀ ਪਾਲਣਾ ਕਿਉਂ ਨਹੀਂ ਕੀਤੀ ਗਈ। ਤੁਹਾਨੂੰ ਇਸ ਸਬੰਧੀ ਦੱਸ ਦੇਈਏ ਕਿ ਕੁੰਵਰ ਵਿਜੇ ਪ੍ਰਾਤਪ ਨੂੰ ਚੋਣ ਜਾਬਤੇ ਦੀ ਉਲੰਘਣਾਂ ਤਹਿਤ 5 ਅਪ੍ਰੈਲ ਨੂੰ ਜਾਂਚ ਟੀਮ 'ਚੋਂ ਹਟਾ ਦਿੱਤਾ ਗਿਆ ਸੀ।
ਜਿਸ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਕੁੰਵਰ ਵਿਜੇ ਪ੍ਰਤਾਪ ਨੂੰ ਹਟਾਏ ਜਾਣ ਦੇ ਬਾਵਜੂਦ ਕਮਿਸ਼ਨ 'ਚ ਕੰਮ ਕਰਨ 'ਤੇ ਅਕਾਲੀ ਦਲ ਨੇ ਵਿਰੋਧ ਜਤਾਇਆ ਕਿਉਂਕਿ ਚੋਣ ਜਾਬਤਾ 26 ਮਈ ਨੂੰ ਹਟਿਆ ਸੀ ਅਤੇ ਕੁੰਵਰ ਵਿਜੇ ਪ੍ਰਤਾਪ ਨੇ ਬੀਤੀ 23 ਮਈ ਨੂੰ ਫ਼ਰੀਦਕੋਟ ਅਦਾਲਤ 'ਚ ਚਲਾਨ ਪੇਸ਼ ਕੀਤਾ ਸੀ। ਜਿਸ ਤੋਂ ਬਾਅਦ ਅਕਾਲੀ ਦਲ ਨੇ ਇਸ ਮਾਮਲੇ 'ਚ ਸਰਕਾਰ ਦੀ ਕਾਰਵਾਈ ਖਿਲਾਫ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਚੋਣ ਕਮਿਸ਼ਨ ਨੇ ਕੁੰਵਰ ਵਿਜੇ ਪ੍ਰਤਾਪ ਮਾਮਲੇ 'ਚ ਕੈਪਟਨ ਸਰਕਾਰ ਕੋਲੋਂ ਜਵਾਬ ਤਲਬ ਕੀਤਾ ਹੈ।