← ਪਿਛੇ ਪਰਤੋ
ਕੇਂਦਰੀ ਮੰਤਰੀ ਮੰਡਲ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੇ ਮਾਮਲੇ ’ਤੇ 24 ਨਵੰਬਰ ਕਰੇਗਾ ਵਿਚਾਰ ਵਟਾਂਦਰਾ ਨਵੀਂ ਦਿੱਲੀ, 21 ਨਵੰਬਰ, 2021: ਕੇਂਦਰੀ ਮੰਤਰੀ ਮੰਡਲ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੇ ਮਾਮਲੇ ’ਤੇ 24 ਨਵੰਬਰ ਦੀ ਮੀਟਿੰਗ ਵਿਚ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸਰਕਾਰੀ ਸੁਤਰਾਂ ਨੇ ਕੀਤਾ ਹੈ। ਮੰਤਰੀ ਮੰਡਲ ਵੱਲੋਂ ਪ੍ਰਵਾਨਗੀ ਮਿਲਣ ਤੋਂ ਬਾਅਦ 29 ਨਵੰਬਰ ਤੋਂ ਸ਼ੁਰ ਹੋ ਰਹੇ ਸੰਸਦ ਦੇ ਸਰਦ ਰੁੱਤੇ ਇਜਲਾਸ ਵਿਚ ਇਹਨਾਂ ਕਾਨੂੰਨਾਂ ਨੂੰ ਵਾਪਸ ਲੈਣ ਬਾਰੇ ਬਿੱਲ ਪੇਸ਼ ਹੋਵੇਗਾ। ਯਾਦ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਸੀ ਕਿ ਕੇਂਦਰ ਸਰਕਾਰ ਤਿੰਨ ਖੇਤੀ ਕਾਨੂੰਨ ਵਾਪਸ ਲਵੇਗੀ।
Total Responses : 267