← ਪਿਛੇ ਪਰਤੋ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 18 ਦਸੰਬਰ 2020 - ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਚਲਾਏ ਜਾ ਰਹੇ ਸੰਘਰਸ਼ ਤੋਂ ਕੇਂਦਰ ਸਰਕਾਰ ਬੁਰੀ ਤਰ੍ਹਾਂ ਬੁਖਲਾ ਚੁੱਕੀ ਹੈ ਅਤੇ ਕਿਸਾਨ ਆਗੂਆਂ ਦੀ ਇੱਕਜੁਟਤਾ ਨੂੰ ਦੇਖਦਿਆਂ ਉਨ੍ਹਾਂ ਵਿੱਚ ਫੁੱਟ ਪਾਉਣ ਲਈ ਫਰਜ਼ੀ ਕਿਸਾਨ ਜਥੇਬੰਦੀਆਂ ਖੜੀਆਂ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਮਾਸਟਰ ਰਣਜੀਤ ਸਿੰਘ ਬਿਧੀਪੁਰ (ਪ੍ਰਧਾਨ ਨੰਬਰਦਾਰ ਯੂਨੀਅਨ) ਨੇ ਕਿਹਾ ਕਿ ਸਰਕਾਰ ਦੇ ਮੰਤਰੀ ਫਰਜ਼ੀ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਅੰਦੋਲਨ ਤੇ ਦਬਾਅ ਬਣਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਅਪਨਾਏ ਜਾ ਰਹੇ ਹੱਥਕੰਡਿਆਂ ਨਾਲ ਕੌਮਾਂਤਰੀ ਪੱਧਰ ਤੇ ਪਛਾਣ ਬਣਾ ਚੁੱਕਾ ਕਿਸਾਨ ਅੰਦੋਲਨ ਹੁਣ ਦਬਾਇਆ ਨਹੀਂ ਜਾ ਸਕਦਾ। ਦੇਸ਼ ਦੇ ਸਾਰੇ ਵਰਗਾਂ ਵੱਲੋਂ ਕਿਸਾਨੀ ਅੰਦੋਲਨ ਨੂੰ ਭਰਵੀਂ ਤੇ ਮਜ਼ਬੂਤ ਹਮਾਇਤ ਦਿੱਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਵੀ ਕਿਸਾਨਾਂ ਨਾਲ ਡੱਟ ਕਿ ਖੜੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਤਿੰਨੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦ੍ਰਿੜ ਹਨ ਅਤੇ ਸਰਕਾਰ ਦੀ ਮਾੜੀ ਨੀਅਤ ਤੇ ਮਨਸੂਬਿਆਂ ਤੋਂ ਪੂਰੀ ਤਰ੍ਹਾਂ ਚੌਕਸ ਹਨ।
Total Responses : 267