ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਸ਼ਲਾਘਾਯੋਗ ਕਦਮ - ਜਥੇਦਾਰ ਗਿਆਨੀ ਰਘਬੀਰ ਸਿੰਘ
ਚੋਵੇਸ਼ ਲਟਾਵਾ
ਅਨੰਦਪੁਰ ਸਾਹਿਬ, 19 ਨਵੰਬਰ 2021 - ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਤੇ ਕੇਂਦਰ ਸਰਕਾਰ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਜੀ ਵੱਲੋਂ ਤਿੱਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਅੈਲਾਨ ਕੀਤਾ ਗਿਆ ਹੈ .ਜਿਸ ਦਾ ਸਵਾਗਤ ਸਮੁੱਚਾ ਭਾਰਤ ਕਰ ਰਿਹਾ ਹੈ ਕਿਉਂਕਿ ਪਿਛਲੇ ਕਾਫੀ ਲੰਬੇ ਅਰਸੇ ਤੋਂ ਕਿਸਾਨ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਸਨ ਅਤੇ ਕਿਸਾਨਾਂ ਦੀ ਮੰਗ ਸੀ ਕਿ ਉਹ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਪਸੰਦ ਨਹੀਂ ਕਰਦੇ ਜਿਸ ਕਾਰਨ ਕਿਸਾਨ ਟੌਲ ਪਲਾਜ਼ਿਆਂ ਤੇ ਅਤੇ ਕਾਫੀ ਲੰਬੇ ਸਮੇਂ ਤੋਂ ਧਰਨੇ ਤੇ ਬੈਠੇ ਹੋਏ ਸਨ।
ਇਨ੍ਹਾਂ ਸਾਰੇ ਕਿਸਾਨਾਂ ਦੀ ਮਿਹਨਤ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਮਿਹਨਤ ਰੰਗ ਲੈ ਕੇ ਆਈ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸ੍ਰੀ ਆਨੰਦਪੁਰ ਸਾਹਿਬ ਵਿਖੇ ਕੀਤਾ ਉਨ੍ਹਾਂ ਕੇਂਦਰ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਜਿਹੜੇ ਧਰਨੇ ਦੇ ਦੌਰਾਨ ਕਿਸਾਨ ਸ਼ਹੀਦ ਹੋਏ ਹਨ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਜਿੱਥੇ ਉਨ੍ਹਾਂ ਨੇ ਸਿੱਖ ਜਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਉੱਥੇ ਹੀ ਕਿਸਾਨ ਵਿਰੋਧੀ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਹੋਣ ਤੇ ਕਿਸਾਨਾਂ ਨੂੰ ਵਧਾਈ ਵੀ ਦਿੱਤੀ ਕਿਸਾਨਾਂ ਨੂੰ ਵਧਾਈ ਵੀ ਦਿੱਤੀ