ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਦੇ ਨਵੇਂ ਡੀ ਸੀ ਦੇ ਨਾਂ ਨੂੰ ਪ੍ਰਵਾਨਗੀ
ਰਮੇਸ਼ ਗੋਇਤ
ਚੰਡੀਗੜ੍ਹ, 26 ਅਕਤੂਬਰ, 2024: ਕੇਂਦਰ ਸਰਕਾਰ ਨੇ ਚੰਡੀਗੜ੍ਹ ਦੇ ਨਵੇਂ ਡਿਪਟੀ ਕਮਿਸ਼ਨਰ ਦੇ ਨਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। 2013 ਬੈਚ ਦੇ ਹਰਿਆਣਾ ਕੇਡਰ ਦੇ ਆਈ ਏ ਐਸ ਅਧਿਕਾਰੀ ਨਿਸ਼ਾਂਤ ਕੁਮਾਰ ਯਾਦਵ ਚੰਡੀਗੜ੍ਹ ਦੇ ਨਵੇਂ ਡੀ ਸੀ ਹੋਣਗੇ। ਉਹ ਵਿਨੇ ਪ੍ਰਤਾਪ ਸਿੰਘ ਦੀ ਥਾਂ ਲੈਣਗੇ।