← ਪਿਛੇ ਪਰਤੋ
ਕੇਂਦਰ ਸਰਕਾਰ ਵੱਲੋਂ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਨਾਲ ਕਿਸਾਨ ਜੱਥੇਬੰਦੀਆਂ ਦੀ ਵੱਡੀ ਜਿੱਤ - ਕਸ਼ਮੀਰ ਸਿੰਘ
ਫਰੀਦਕੋਟ 19 ਨਵੰਬਰ 2021 - ਕਰੀਬ ਇੱਕ ਸਾਲ ਤੋਂ ਕਿਸਾਨ ਜੱਥੇਬੰਦੀਆਂ 3 ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਲਈ ਦਿੱਲੀ ਵਿਖੇ ਸੰਘਰਸ਼ ਕਰ ਰਹੀਆਂ ਹਨ ਤੇ ਕਈ ਕਿਸਾਨ ਇਸ ਸ਼ੰਘਰਸ਼ ਵਿੱਚ ਸ਼ਹੀਦ ਵੀ ਹੋਏ ਹਨ ਤੇ ਅੱਜ ਕੇਂਦਰ ਸਰਕਾਰ ਨੇ ਕਾਲੇ ਕਾਨੂੰਨ ਵਾਪਸ ਲੈਣ ਦਾ ਫੈਸਲਾ ਲਿਆ ਹੈ ਤੇ ਇਹ ਕਿਸਾਨ ਜੱਥੇਬੰਦੀਆਂ ਦੇ ਸੰਘਰਸ਼ ਦੀ ਬਹੁਤ ਵੱਡੀ ਜਿੱਤ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੰਜੇ ਨਗਰ ਫਰੀਦਕੋਟ ਦੇ ਸੀਨੀਅਰ ਕਾਂਗਰਸੀ ਆਗੂ ਕਸ਼ਮੀਰ ਸਿੰਘ ਨੇ ਕੀਤਾ । ਉਨ੍ਹਾਂ ਨੇ ਕਿਹਾ ਕੇਂਦਰ ਸਰਕਾਰ ਤੋ ਮੰਗ ਕੀਤੀ ਕਿ ਧਰਨੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ।
Total Responses : 267