ਹਰਦਮ ਮਾਨ
ਸਰੀ, 2 ਅਪ੍ਰੈਲ 2020-ਪਿਛਲੇ ਕਾਫੀ ਸਮੇਂ ਤੋਂ ਲੋੜਵੰਦਾਂ ਅਤੇ ਇੰਟਰ-ਨੈਸ਼ਨਲ ਵਿਦਿਆਰਥੀਆਂ ਲਈ ਮਦਦਗਾਰ ਬਣੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ, ਸਰੀ ਦੇ ਪ੍ਰਬੰਧਕਾਂ ਨੇ ਕੋਰੋਨਾ ਵਾਇਰਸ ਦੇ ਮੌਜੂਦਾ ਮਾਹੌਲ ਵਿਚ ਇਕੱਲਤਾ ਹੰਢਾ ਰਹੇ ਲੋੜਵੰਦ ਲੋਕਾਂ ਦੀਆਂ ਮੁਸ਼ਕਲਾਂ ਨੂੰ ਮਹਿਸੂਸ ਕਰਦਿਆਂ ਆਪਣੇ ਵੱਲੋਂ ਕਰਿਆਨਾ ਵਸਤਾਂ, ਖਾਣਾ ਅਤੇ ਦਵਾਈਆਂ ਉਨ੍ਹਾਂ ਤੀਕ ਪੁਚਾਉਣ ਦੀ ਪੇਸ਼ਕਸ਼ ਕੀਤੀ ਹੈ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਰਿੰਦਰ ਸਿੰਘ ਖਾਲਸਾ ਨੇ ਇਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਅਜੋਕੇ ਸਮੇਂ ਵਿਚ ਲੋੜਵੰਦ ਵਿਅਕਤੀਆਂ ਦੀ ਸਹਾਇਤਾ ਲਈ ਅੱਗੇ ਆਉਣਾ ਮਨੁੱਖਤਾ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਹਰ ਸਮੇਂ ਆਪਣੇ ਮਾਨਵੀ ਫਰਜ਼ਾਂ ਦੀ ਪਾਲਣਾ ਕਰਦਾ ਆਇਆ ਹੈ ਅਤੇ ਹੁਣ ਵੀ ਇਸ ਔਖਿਆਈ ਘੜੀ ਵਿਚ ਅਸੀਂ ਲੋਕਾਂ ਦੇ ਨਾਲ ਹਾਂ। ਉਨ੍ਹਾਂ ਲੋੜਵੰਦ ਵਿਅਕਤੀ ਨੂੰ ਅਪੀਲ ਹੈ ਕਿ ਉਹ ਕਿਸੇ ਵੀ ਮਦਦ ਲਈ ਫੋਨ ਨੰਬਰ 604-780-2573 ਜਾਂ 604-537-1440 ਤੇ ਫੋਨ ਜਾਂ ਟੈਕਸਟ ਰਾਹੀਂ ਸੰਪਰਕ ਸਕਦੇ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਕੋਵਿਡ-19 ਦੇ ਫੈਲਾਅ ਨੂੰ ਘਟਾਉਣ ਅਤੇ ਸਿਹਤ ਅਥਾਰਟੀ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਸਾਨੂੰ ਸਭ ਨੂੰ ਨਿੱਜੀ ਕੋਸ਼ਿਸ਼ਾਂ ਕਰਨ, ਸ਼ਾਂਤ ਅਤੇ ਸੁਚੇਤ ਰਹਿਣ ਦੀ ਲੋੜ ਹੈ ।
ਸੰਪਰਕ: ਹਰਦਮ ਮਾਨ +1 604 308 6663
ਈਮੇਲ : maanbabushahi@gmail.com