ਹਰਦਮ ਮਾਨ
ਸਰੀ, 17 ਅਪ੍ਰੈਲ 2020 - ਬ੍ਰਿਟਿਸ਼ ਕੋਲੰਬੀਆ ਵਿਚ ਪਿਛਲੇ 48 ਘੰਟਿਆਂ ਦੌਰਾਨ ਕੋਵਿਡ-19 ਦੇ 14 ਨਵੇਂ ਕੇਸ ਸਾਹਮਣੇ ਆਏ ਹਨ ਅਤੇ 3 ਮੌਤਾਂ ਹੋਈਆਂ ਹਨ। ਸੂਬੇ ਵਿਚ ਹੁਣ ਇਸ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 1,575 ਹੋ ਗਈ ਹੈ ਜਿਨ੍ਹਾਂ ਵਿੱਚੋਂ 983 ਜਣੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।
ਇਹ ਜਾਣਕਾਰੀ ਦਿੰਦਿਆਂ ਸੂਬਾਈ ਸਿਹਤ ਅਧਿਕਾਰੀ ਡਾ. ਬੋਨੀ ਹੈਨਰੀ ਨੇ ਦੱਸਿਆ ਹੈ ਕਿ ਹੁਣ ਤੱਕ ਪੁਸ਼ਟੀ ਹੋਏ ਕੇਸਾਂ ਵਿੱਚੋਂ ਵੈਨਕੂਵਰ ਕੋਸਟਲ ਹੈਲਥ ਖੇਤਰ ਵਿੱਚ 670, ਫਰੇਜ਼ਰ ਹੈਲਥ ਖੇਤਰ ਵਿੱਚ 630, ਵੈਨਕੂਵਰ ਆਈਲੈਂਡ ਹੈਲਥ ਖੇਤਰ ਵਿੱਚ 94, ਇੰਟੀਰੀਅਰ ਹੈਲਥ ਰੀਜਨ ਵਿਚ 149 ਅਤੇ ਨਾਰਦਰਨ ਹੈਲਥ ਰੀਜਨ ਵਿੱਚ 32 ਕੇਸ ਆਏ ਹਨ। ਇਸ ਵੇਲੇ 120 ਮਰੀਜ਼ ਹਸਪਤਾਲਾਂ ਵਿਚ ਦਾਖਲ ਹਨ ਅਤੇ ਇਨ੍ਹਾਂ ਵਿੱਚੋਂ 56 ਆਈਸੀਯੂ ਵਿਚ ਇਲਾਜ ਅਧੀਨ ਹਨ। ਸੂਬੇ ਵਿਚ ਕੁੱਲ 78 ਮੌਤਾਂ ਹੋਈਆਂ ਹਨ। ਹੁਣ ਤੱਕ ਕੁੱਲ 59,185 ਬੰਦਿਆਂ ਦੀ ਜਾਂਚ ਕੀਤੀ ਗਈ ਹੈ।
ਸਿਹਤ ਮੰਤਰੀ ਐਡਰੀਅਨ ਡਿਕਸ ਅਤੇ ਸੂਬਾਈ ਹੈਲਥ ਅਫਸਰ ਡਾ. ਬੋਨੀ ਹੈਨਰੀ ਨੇ ਲਿਖਤੀ ਬਿਆਨ ਵਿਚ ਕਿਹਾ ਹੈ ਕਿ ਸਾਂਝੇ ਯਤਨਾਂ ਨਾਲ ਅਸੀਂ ਇਹ ਮਹਾਂਮਾਰੀ ਉਪਰ ਕਾਬੂ ਪਾਉਣ ਲਈ ਅੱਗੇ ਵਧ ਰਹੇ ਹਾਂ। ਅਸੀਂ ਹਰ ਨਵੇਂ ਦਿਨ ਮਜ਼ਬੂਤ ਅਤੇ ਬਿਹਤਰ ਹੋ ਰਹੇ ਹਾਂ ਅਤੇ ਅਜਿਹੇ ਯਤਨ ਆਉਣ ਵਾਲੇ ਹਫਤਿਆਂ ਦੌਰਾਨ ਵੀ ਜਾਰੀ ਰੱਖਣੇ ਪੈਣਗੇ।
ਸੰਪਰਕ: ਹਰਦਮ ਮਾਨ +1 604 308 6663
ਈਮੇਲ : maanbabushahi@gmail.com