ਹਰਦਮ ਮਾਨ
ਸਰੀ, 2 ਦਸੰਬਰ 2020 - ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਲਈ ਕੈਨੇਡਾ ਵੱਲੋਂ ਅੰਤਰਰਾਸ਼ਟਰੀ ਯਾਤਰਾ ਲਈ ਲਾਈਆਂ ਗਈਆਂ ਪਾਬੰਦੀਆਂ 21 ਜਨਵਰੀ 2021 ਤੱਕ ਵਧਾਉਣ ਦਾ ਐਲਾਨ ਕੀਤਾ ਹੈ। ਪਬਲਿਕ ਸੇਫਟੀ ਐਂਡ ਐਮਰਜੈਂਸੀ ਪ੍ਰਪੇਅਰਡਨੈੱਸ ਮਨਿਸਟਰ ਬਿੱਲ ਕਲੇਅਰ ਵੱਲੋਂ ਕੀਤੇ ਐਲਾਨ ਅਨੁਸਾਰ ਅਮਰੀਕੀ ਨਾਗਰਿਕਾਂ ‘ਤੇ ਯਾਤਰਾ ਪਾਬੰਦੀ 21 ਦਸੰਬਰ ਤੱਕ ਵਧਾਈ ਗਈ ਹੈ ਅਤੇ ਹੋਰਨਾਂ ਦੇਸ਼ਾਂ ਤੋਂ ਆਉਣ ਵਾਲੇ ਮੁਸਾਫ਼ਿਰਾਂ ‘ਤੇ ਪਾਬੰਦੀ 21 ਜਨਵਰੀ, 2021 ਤੱਕ ਵਧਾਈ ਗਈ ਹੈ।
ਮੰਤਰੀ ਨੇ ਬਿਆਨ ਵਿਚ ਕਿਹਾ ਕਿ ਸਰਕਾਰ ਯਾਤਰਾ ਪਾਬੰਦੀਆਂ ਨੂੰ ਲੈ ਕੇ ਲਗਾਤਾਰ ਮੁਲਾਂਕਣ ਕਰ ਰਹੀ ਹੈ ਤਾਂ ਜੋ ਕੈਨੇਡੀਅਨ ਸਿਹਤਮੰਦ ਅਤੇ ਸੁਰੱਖਿਅਤ ਰਹਿਣ।
ਇਸੇ ਦੌਰਾਨ ਅੱਜ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਪਸ਼ਟ ਕਰ ਦਿੱਤਾ ਹੈ ਕਿ ਜਦੋਂ ਤੱਕ ਕੈਨੇਡਾ ਵਿਚ ਹੀ ਨਹੀਂ ਸਗੋਂ ਦੁਨੀਆ ਭਰ ਵਿੱਚ ਕੋਵਿਡ-19 ਆਊਟਬ੍ਰੇਕ ਨੂੰ ਕਾਬੂ ਨਹੀਂ ਕਰ ਲਿਆ ਜਾਂਦਾ ਉਦੋਂ ਤੱਕ ਅਮਰੀਕਾ ਨਾਲ ਗੈਰ ਜ਼ਰੂਰੀ ਯਾਤਰਾ ਦੀਆਂ ਪਾਬੰਦੀਆਂ ਖ਼ਤਮ ਨਹੀਂ ਕੀਤੀਆਂ ਜਾਣਗੀਆਂ|
ਸੰਪਰਕ: ਹਰਦਮ ਮਾਨ +1 604 308 6663
ਈਮੇਲ : maanbabushahi@gmail.com