← ਪਿਛੇ ਪਰਤੋ
ਫਿਰੋਜ਼ਪੁਰ 18 ਜੂਨ 2020 : ਇਕ ਵਿਅਕਤੀ ਦੇ 5 ਮੈਂਬਰਾਂ ਨੂੰ ਕੈਨੇਡਾ ਵਰਕ ਪਰਮਿਟ ਤੇ ਭੇਜਣ ਦਾ ਝਾਂਸਾ ਦੇ ਕੇ ਤਿੰਨ ਲੋਕਾਂ ਵੱਲੋਂ ਲੱਖਾਂ ਦੀ ਠੱਗੀ ਮਾਰਨ ਦੀ ਖਬਰ ਮਿਲੀ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਕਰਨੈਲ ਸਿੰਘ ਪੁੱਤਰ ਘੁੱਲਾ ਸਿੰਘ ਵਾਸੀ ਮੁਹੱਲਾ ਜੱਟਾ ਵਾਲਾ ਜ਼ੀਰਾ ਨੇ ਦੱਸਿਆ ਕਿ ਦੋਸ਼ੀਅਨ ਵਰਿੰਦਰਜੀਤ ਕੌਰ ਪਤਨੀ ਗੁਰਪਰਮ ਸਿੰਘ, ਗੁਰਪਰਮ ਸਿੰਘ ਪੁੱਤਰ ਅਮਰ ਸਿੰਘ ਅਤੇ ਅਮਰ ਸਿੰਘ ਪੁੱਤਰ ਲਾਲ ਸਿੰਘ ਵਾਸੀਅਨ ਪਿੰਡ ਸਨੇਰ ਨੇ ਉਸ ਦੇ 5 ਮੈਂਬਰਾਂ ਨੂੰ ਕੈਨੇਡਾ ਵਰਕ ਪਰਮਿਟ ਤੇ ਭੇਜਣ ਦਾ ਝਾਂਸਾ ਦੇ 18 ਲੱਖ ੁਰੁਪਏ ਦੀ ਠੱਗੀ ਮਾਰੀ ਹੈ। ਕਰਨੈਲ ਸਿੰਘ ਨੇ ਦੱਸਿਆ ਕਿ ਜਿਸ ਵਿਚੋਂ ਦੋਸ਼ੀਅਨ ਨੇ 3 ਲੱਖ 94 ਹਜ਼ਾਰ 900 ਰੁਪਏ ਵਾਪਸ ਕੀਤੇ ਅਤੇ ਬਾਕੀ ਰਕਮ ਵਾਪਸ ਨਹੀਂ ਕੀਤੀ। ਕਰਨੈਲ ਸਿੰਘ ਨੇ ਦੱਸਿਆ ਕਿ ਇਸ ਤਰ੍ਹਾਂ ਦੋਸ਼ੀਆਂ ਨੇ ਉਨ੍ਹਾਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਉਕਤ ਦੋਸ਼ੀਆਂ ਖਿਲਾਫ 420, 120-ਬੀ ਆਈਪੀਸੀ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
Total Responses : 267