ਹਰਦਮ ਮਾਨ
ਸਰੀ, 19 ਅਪ੍ਰੈਲ 2020 - ਕੈਨੇਡਾ ਅਤੇ ਅਮਰੀਕਾ ਨੇ ਦੋਵਾਂ ਦੇਸ਼ਾਂ ਦਰਮਿਆਨ ਮੌਜੂਦਾ ਸਰਹੱਦੀ ਪਾਬੰਦੀਆਂ ਨੂੰ ਹੋਰ 30 ਦਿਨਾਂ ਤੱਕ ਵਧਾਉਣ ਦਾ ਸਮਝੌਤਾ ਕੀਤਾ ਹੈ।
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਸਰਹੱਦ ਦੇ ਦੋਵਾਂ ਪਾਸਿਆਂ ਦੇ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਇਹ ਇੱਕ ਮਹੱਤਵਪੂਰਨ ਫੈਸਲਾ ਹੈ।
ਜ਼ਿਕਰਯੋਗ ਹੈ ਕਿ ਦੋਹਾਂ ਦੇਸ਼ਾਂ ਦੀਆਂ ਸਰਹੱਦਾਂ 21 ਮਾਰਚ ਨੂੰ ਬੰਦ ਕਰ ਦਿੱਤੀਆਂ ਗਈਆਂ ਸਨ ਅਤੇ ਗ਼ੈਰ-ਜ਼ਰੂਰੀ ਯਾਤਰਾ ਤੇ ਪਾਬੰਦੀ ਲਗਾ ਦਿੱਤੀ ਗਈ ਸੀ ਪਰ ਵਪਾਰ, ਐਮਰਜੈਂਸੀ ਅਤੇ ਪਬਲਿਕ ਹੈਲਥ ਕਾਰਜਾਂ ਲਈ ਛੋਟ ਦਿੱਤੀ ਗਈ ਸੀ। ਇਹ ਸਮਝੌਤਾ ਮੰਗਲਵਾਰ 21 ਅਪ੍ਰੈਲ ਨੂੰ ਖਤਮ ਹੋ ਜਾਣਾ ਸੀ।
ਸੰਪਰਕ: ਹਰਦਮ ਮਾਨ +1 604 308 6663
ਈਮੇਲ : maanbabushahi@gmail.com