ਫਾਈਲ ਫੋਟੋ
ਵਿਜੇਪਾਲ ਬਰਾੜ
ਚੰਡੀਗੜ੍ਹ, 26 ਅਗਸਤ, 2017 : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਐਂਤਵਾਰ ਨੂੰ ਪੰਜਾਬ ਦੇ ਉਹਨਾਂ ਇਲਾਕਿਆਂ ਦਾ ਦੌਰਾ ਕਰਨਗੇ ਜਿਥੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਹਿੰਸਕ ਘਟਨਾਵਾਂ ਹੋਈਆਂ ਹਨ । ਇਸ ਦੌਰੇ ਦੌਰਾਨ ਮੁੱਖ ਮੰਤਰੀ ਬਠਿੰਡਾ, ਮਾਨਸਾ, ਮੌੜ ਤੇ ਮਲੋਟ ਇਲਾਕੇ ਚ ਜਾ ਕੇ ਸਥਿਤੀ ਦਾ ਜਾਇਜਾ ਲੈਣਗੇ ।