ਕਿਹਾ, ''ਸਿਰਫ ਗਾਂਧੀ ਪਰਿਵਾਰ ਹੀ ਪਾਰਟੀ ਦੀ ਗੁਆਚੀ ਸ਼ਾਨ ਬਹਾਲ ਕਰ ਸਕਦਾ ਅਤੇ ਦੇਸ਼ ਦੀ ਅੰਦਰੂਨੀ ਤੇ ਬਾਹਰੀ ਖਤਰਿਆਂ ਤੋਂ ਰੱਖਿਆ ਕਰ ਸਕਦਾ''
ਚੰਡੀਗੜ, 23 ਅਗਸਤ 2020: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਕੈਪਟਨ ਅਮਰਿੰਦਰ ਸਿੰਘ ਨੇ ਗਾਂਧੀ ਪਰਿਵਾਰ ਦੀ ਲੀਡਰਸ਼ਿਪ ਨੂੰ ਚੁਣੌਤੀ ਦੇਣ ਵਾਲੇ ਪਾਰਟੀ ਦੇ ਹੀ ਕੁਝ ਆਗੂਆਂ ਵੱਲੋਂ ਚਲਾਈ ਮੁਹਿੰਮ ਦਾ ਵਿਰੋਧ ਕਰਦਿਆਂ ਕਿਹਾ ਹੈ ਕਿ ਇਹ ਵੇਲਾ ਅਜਿਹੇ ਮਾਮਲੇ ਚੁੱਕਣ ਦਾ ਨਹੀਂ ਸਗੋਂ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਸਖਤ ਵਿਰੋਧ ਕਰਨ ਦਾ ਹੈ ਜਿਨ•ਾਂ ਨੇ ਦੇਸ਼ ਦੇ ਸੰਵਿਧਾਨ ਦੀ ਆਤਮਾ ਅਤੇ ਲੋਕਤੰਤਰਿਕ ਸਿਧਾਂਤਾਂ ਦਾ ਘਾਣ ਕੀਤਾ ਹੈ।
ਐਤਵਾਰ ਨੂੰ ਜਾਰੀ ਆਪਣੇ ਬਿਆਨ ਵਿੱਚ ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਐਨ.ਡੀ.ਏ. ਦੀ ਸਫਲਤਾ ਪਿੱਛੇ ਮੁੱਖ ਕਾਰਨ ਮਜ਼ਬੂਤ ਅਤੇ ਇਕਜੁੱਟ ਵਿਰੋਧੀ ਧਿਰ ਦੀ ਕਮੀ ਹੈ ਅਤੇ ਕਾਂਗਰਸ ਦੇ ਇਨ•ਾਂ ਆਗੂਆਂ ਵੱਲੋਂ ਇਸ ਨਾਜ਼ੁਕ ਮੋੜ 'ਤੇ ਪਾਰਟੀ ਵਿੱਚ ਬਦਲਾਅ ਦੀ ਮੰਗ ਪਾਰਟੀ ਅਤੇ ਦੇਸ਼ ਦੇ ਹਿੱਤਾਂ ਲਈ ਨੁਕਸਾਨਦਾਇਕ ਹੋਵੇਗੀ। ਉਨ•ਾਂ ਕਿਹਾ ਕਿ ਭਾਰਤ ਇਸ ਵੇਲੇ ਸਿਰਫ ਸਰਹੱਦ ਦੇ ਸਾਰੇ ਪਾਸਿਆਂ ਤੋਂ ਬਾਹਰੀ ਖਤਰਿਆਂ ਦਾ ਹੀ ਸਾਹਮਣਾ ਨਹੀਂ ਕਰ ਰਿਹਾ ਸਗੋਂ ਇਸ ਦੇ ਸੰਘੀ ਢਾਂਚੇ ਨੂੰ ਵੀ ਅੰਦਰੂਨੀ ਖਤਰਾ ਬਣਿਆ ਹੋਇਆ ਹੈ। ਉਨ•ਾਂ ਕਿਹਾ ਕਿ ਸਿਰਫ ਇਕਜੁੱਟ ਕਾਂਗਰਸ ਹੀ ਦੇਸ਼ ਅਤੇ ਦੇਸ਼ ਵਾਸੀਆਂ ਨੂੰ ਬਚਾ ਸਕਦੀ ਹੈ।
ਲੀਡਰਸ਼ਿਪ ਬਦਲਣ ਦੀ ਮੰਗ ਨੂੰ ਅਸਵਿਕਾਰਯੋਗ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗਾਂਧੀ ਪਰਿਵਾਰ ਦਾ ਦੇਸ਼ ਦੀ ਤਰੱਕੀ ਵਿੱਚ ਬਰਤਾਨਵੀ ਰਾਜ ਦੌਰਾਨ ਆਜ਼ਾਦੀ ਦੀ ਲੜਾਈ ਤੋਂ ਲੈ ਕੇ ਹੁਣ ਤੱਕ ਅਥਾਹ ਯੋਗਦਾਨ ਹੈ। ਉਨ•ਾਂ ਕਿਹਾ ਕਿ ਕਾਂਗਰਸ ਨੂੰ ਅਜਿਹੀ ਲੀਡਰਸ਼ਿਪ ਦੀ ਲੋੜ ਹੈ ਜੋ ਸਿਰਫ ਥੋੜੇਂ ਜਿਹੇ ਲੋਕਾਂ ਲਈ ਹੀ ਨਹੀਂ ਬਲਕਿ ਸਾਰੀ ਪਾਰਟੀ ਅਤੇ ਇਸ ਦੇ ਹੇਠਾਂ ਤੋਂ ਲੈ ਕੇ ਉਪਰ ਤੱਕ ਸਾਰੇ ਕਾਡਰ ਨੂੰ ਦੇਸ਼ ਦੇ ਵਡੇਰੇ ਹਿੱਤਾਂ ਵਿੱਚ ਸਵਿਕਾਰ ਹੋਵੇ। ਉਨ•ਾਂ ਕਿਹਾ ਕਿ ਇਸ ਭੂਮਿਕਾ ਵਿੱਚ ਗਾਂਧੀ ਹੀ ਖਰੇ ਉਤਰਦੇ ਹਨ। ਉਨ•ਾਂ ਕਿਹਾ ਕਿ ਸੋਨੀਆ ਗਾਂਧੀ ਜਦੋਂ ਤੱਕ ਚਾਹੁਣ ਉਦੋਂ ਤੱਕ ਕਾਂਗਰਸ ਦੀ ਅਗਵਾਈ ਕਰਨ ਅਤੇ ਉਸ ਤੋਂ ਬਾਅਦ ਰਾਹੁਲ ਗਾਂਧੀ ਕਮਾਨ ਸੰਭਾਲਣ ਅਤੇ ਉਹ ਪਾਰਟੀ ਦੀ ਅਗਵਾਈ ਕਰਨ ਲਈ ਪੂਰੀ ਤਰ•ਾਂ ਸਮਰੱਥ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਇਕ ਵੀ ਅਜਿਹਾ ਪਿੰਡ ਨਹੀਂ ਜਿੱਥੇ ਸੰਵਿਧਾਨ ਸਿਧਾਂਤਾਂ, ਅਧਿਕਾਰਾਂ ਤੇ ਆਜ਼ਾਦੀ ਨੂੰ ਕਾਇਮ ਰੱਖਣ ਦੀ ਵਿਚਾਰਧਾਰਾ ਨੂੰ ਅੱਗੇ ਲਿਜਾਣ ਵਾਲਾ ਕਾਂਗਰਸੀ ਮੈਂਬਰ ਨਾ ਹੋਵੇ। ਇਸ ਦਾ ਸਿਹਰਾ ਗਾਂਧੀ ਪਰਿਵਾਰ ਨੂੰ ਜਾਂਦਾ ਹੈ ਜਿਨ•ਾਂ ਦੀ ਨਿਰਸਵਾਰਥ ਪ੍ਰਤੀਬੱਧਤਾ, ਸਮਰਪਣ ਭਾਵਨਾ ਤੇ ਕਲਪਨਾ ਤੋਂ ਪਰ•ੇਂ ਕੁਰਬਾਨੀਆਂ ਤੋਂ ਬਿਨਾਂ ਪਾਰਟੀ ਭਾਜਪਾ ਅਤੇ ਇਸ ਦੀਆਂ ਦੇਸ਼ ਨੂੰ ਜਾਤ ਅਤੇ ਧਰਮ ਦੇ ਨਾਂ ਉਤੇ ਵੰਡਣ ਦੀਆਂ ਸੰਘੀ ਲਾਲਸਾਵਾਂ ਅੱਗੇ ਚੱਟਾਨ ਵਾਂਗ ਖੜ•• ਨਹੀਂ ਸਕਦੀ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ ਜਦੋਂ ਭਾਰਤ ਦੀ ਸੰਵਿਧਾਨਕ ਸ਼ਕਤੀ ਦੇ ਸਭ ਤੋਂ ਵੱਡੇ ਆਧਾਰ ਨੂੰ ਖਤਰਾ ਬਣਿਆ ਹੋਇਆ ਹੈ, ਇਸ ਲਈ ਜ਼ਰੂਰੀ ਹੈ ਕਿ ਹਰੇਕ ਕਾਂਗਰਸੀ ਵਰਕਰ ਗਾਂਧੀ ਪਰਿਵਾਰ ਪਿੱਛੇ ਪੂਰੀ ਦ੍ਰਿੜਤਾ ਤੇ ਏਕੇ ਨਾਲ ਖੜ•ਾ ਹੋਵੇ ਜਿਨ•ਾਂ ਨੇ ਪਾਰਟੀ ਨੂੰ ਇਨ•ਾਂ ਸਾਰੇ ਦਹਾਕਿਆਂ ਵਿੱਚ ਇਕੱਠਾ ਰੱਖਿਆ ਹੈ ਅਤੇ ਅੱਗੇ ਵੀ ਇਕੱਠਾ ਰੱਖਣਗੇ। ਉਨ•ਾਂ ਕਿਹਾ ਕਿ ਕਾਂਗਰਸ ਵਿੱਚ ਮੌਜੂਦਾ ਸਮੇਂ ਅਜਿਹਾ ਕੋਈ ਆਗੂ ਨਹੀਂ ਹੈ ਜੋ ਪਾਰਟੀ ਨੂੰ ਇਸ ਤਰ•ਾਂ ਦੀ ਮਜ਼ਬੂਤ ਲੀਡਰਸ਼ਿਪ ਦੇ ਸਕੇ। ਉਨ•ਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਿੱਜੀ ਹਿੱਤਾਂ ਦੀ ਬਜਾਏ ਪਾਰਟੀ ਅਤੇ ਦੇਸ਼ਾਂ ਦੇ ਹਿੱਤਾਂ ਨੂੰ ਪਹਿਲ ਦੇਣ।
ਮੁੱਖ ਮੰਤਰੀ ਨੇ ਇਹ ਗੱਲ ਜ਼ੋਰ ਦੇ ਕੇ ਆਖੀ ਕਿ ਗਾਂਧੀ ਹੀ ਕਸ਼ਮੀਰ ਤੋਂ ਲੈ ਕੇ ਕੰਨਿਆਕੁਮਾਰੀ ਤੱਕ ਸਰਵ ਵਿਆਪਕ ਮਾਨਤਾ ਪ੍ਰਾਪਤ ਚਿਹਰਾ ਹਨ ਜਿਨ•ਾਂ ਦੀਆਂ ਪੰਜ ਪੀੜ•ੀਆਂ ਨੇ ਪੂਰਵ ਆਜ਼ਾਦੀ ਦੇ ਸਮੇਂ ਤੋਂ ਲੈ ਕੇ ਦੇਸ਼ ਦੀ ਸੇਵਾ ਕੀਤੀ ਹੈ। ਮੋਤੀ ਲਾਲ ਨਹਿਰੂ, ਆਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ, ਇੰਦਰਾ ਗਾਂਧੀ ਤੇ ਰਾਜੀਵ ਗਾਂਧੀ ਨੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਚੋਣਾਵੀਂ ਹਾਰ ਕਦੇ ਵੀ ਲੀਡਰਸ਼ਿਪ ਤਬਦੀਲੀ ਦਾ ਪੈਮਾਨਾ ਨਹੀਂ ਹੁੰਦੀ। ਉਨ•ਾਂ ਕਿਹਾ ਕਿ ਇਸ ਵੇਲੇ ਕਾਂਗਰਸ ਨੀਵਾਣ 'ਤੇ ਹੈ, ਇਸ ਦਾ ਮਤਲਬ ਇਹ ਨਹੀਂ ਕਿ ਗਾਂਧੀ ਪਰਿਵਾਰ ਦੇ ਪਾਰਟੀ ਨੂੰ ਉਪਰ ਚੁੱਕਣ ਦੇ ਯੋਗਦਾਨ ਨੂੰ ਭੁਲਾ ਦਿੱਤਾ ਜਾਵੇ। ਭਾਜਪਾ ਦੋ ਪਾਰਲੀਮੈਂਟ ਸੀਟਾਂ ਤੋਂ ਦੇਸ਼ ਦੀ ਅਗਵਾਈ ਕਰਨ ਵਾਲੀ ਪਾਰਟੀ ਬਣੀ ਹੈ। ਉਨ•ਾਂ ਕਿਹਾ ਕਿ ਕਾਂਗਰਸ ਵੀ ਮੁੜ ਉਠੇਗੀ ਅਤੇ ਇਹ ਸਿਰਫ ਗਾਂਧੀ ਦੀ ਲੀਡਰਸ਼ਿਪ ਹੇਠ ਹੀ ਸੰਭਵ ਹੋਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਅਜਿਹਾ ਕੋਈ ਕਦਮ ਪਾਰਟੀ ਨੂੰ ਵੰਡਣ ਜਾਂ ਅਸਥਿਰ ਕਰੇਗਾ ਜੋ ਆਧੁਨਿਕ ਭਾਰਤ ਦਾ ਨਿਰਮਾਣ ਕਰਨ ਵਾਲੇ ਸਾਡੇ ਪਿਤਾ ਪੁਰਖਿਆਂ ਦੇ ਸਿਧਾਂਤਾਂ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀਆਂ ਤਾਨਾਸ਼ਾਹੀ ਤਾਕਤਾਂ ਨੂੰ ਫਾਇਦਾ ਪਹੁੰਚਾਏਗਾ। ਇਨ•ਾਂ ਸਿਧਾਂਤਾਂ ਦਾ ਤਾਂ ਪੂਰੀ ਦੁਨੀਆ ਅੱਜ ਸਤਿਕਾਰ ਕਰਦੀ ਹੈ। ਉਨ•ਾਂ ਕਿਹਾ ਕਿ ਇਨ•ਾਂ ਆਦਰਸ਼ਾਂ ਦੇ ਖਾਤਮੇ ਨਾਲ ਨਾ ਕੇਵਲ ਕਾਂਗਰਸ ਬਲਕਿ ਪੂਰੇ ਭਾਰਤ ਨੂੰ ਨੁਕਸਾਨ ਹੋਵੇਗਾ।