ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਸਰਪੰਚਾਂ ਨਾਲ ਕਰਨਗੇ ਗੱਲਬਾਤ..ਪੜ੍ਹੋ ਕਿਸ ਵਿਸ਼ੇ 'ਤੇ ਹੋਵੇਗੀ ਚਰਚਾ
ਚੰਡੀਗੜ੍ਹ, 17 ਮਈ,2021: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਸਰਪੰਚਾਂ ਨਾਲ ਗੱਲਬਾਤ ਕਰਨਗੇ। ਇਹ ਗੱਲਬਾਤ ਮੰਗਲਵਾਰ ਸਵੇਰੇ 11 ਵਜੇ ਵੀਡੀਓ ਕਨਫਰੰਸ ਜ਼ਰੀਏ ਕੀਤੀ ਜਾਵੇਗੀ। ਮੁੱਖ ਮੰਤਰੀ ਕੋਰੋਨਾ ਦੀ ਮੌਜੂਦਾ ਸਥਿਤੀ ਬਾਰੇ ਸਰਪੰਚਾਂ ਨਾਲ ਗੱਲਬਾਤ ਕਰਨਗੇ। ਪੰਜਾਬ ਦੇ ਪਿੰਡਾਂ ਵਿਚ ਇਸ ਸਮੇਂ ਕੋਰੋਨਾ ਕਾਫੀ ਫੈਲ ਚੁੱਕਿਆ। ਜਿਸ ਕਾਰਨ ਮੌਜੂਦਾ ਸਥਿਤੀ ਬਾਰੇ ਮੁੱਖ ਮੰਤਰੀ ਗੱਲਬਾਤ ਕਰਨਗੇ।