ਚੰਡੀਗੜ੍ਹ, 19 ਮਈ 2019- ਪੰਜਾਬ 'ਚ ਲੋਕ ਸਭਾ ਚੋਣਾਂ ਤੋਂ ਪਹਿਲੋਂ ਹੀ ਕਾਂਗਰਸ ਦੇ ਕੈਬਿਨੇਟ ਮੰਤਰੀ ਨਵਜੋਤ ਸਿੱਧੂ ਅਤੇ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਸ਼ਬਦੀ ਵਾਰ ਤੇਜ਼ ਹੁੰਦੇ ਜਾ ਰਹੇ ਹਨ। ਪਿਛਲੇ ਕਈ ਦਿਨਾਂ ਤੋਂ ਨਵਜੋਤ ਸਿੱਧੂ ਦੀ ਪਬਲਿਕਲੀ ਭਾਸ਼ਣਬਾਜ਼ੀ 'ਤੇ ਚੁੱਪ ਵੱਟੀ ਬੈਠੇ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੁੱਪ ਤੋੜ ਹੀ ਦਿੱਤੀ। ਉਨ੍ਹਾਂ ਅੱਜ ਸਿਧੂ ਦੀ ਲੋੜ ਤੋਂ ਜ਼ਿਆਦਾ ਹੋ ਰਹੀ ਬਿਆਨਬਾਜ਼ੀ 'ਤੇ ਬੋਲਦਿਆਂ ਕਿਹਾ ਕਿ ਸਿੱਧੂ ਚੋਣਾਂ ਜਿਹੇ ਸੰਜੀਦਾ ਮੌਕੇ ਆਪਣੀ ਹੀ ਪਾਰਟੀ ਨੂੰ ਨੁਕਸਾਨ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਕਾਂਗਰਸ ਪਾਰਟੀ ਅਨੁਸ਼ਾਸਨ ਭੰਗ ਨਹੀਂ ਕਰਨ ਦੇ ਸਕਦੀ।
ਖ਼ਬਰ ਦੇ ਹੋਰ ਵੇਰਵਿਆਂ ਲਈ ਹੇਠ ਲਿੰਕ 'ਤੇ ਕਲਿੱਕ ਕਰੋ :-
Sidhu damaging Congress with ill-timed remarks - Capt. Amarinder