ਫਾਈਲ ਫੋਟੋ
ਪਟਿਆਲਾ, 27 ਜਨਵਰੀ, 2017 : ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪਟਿਆਲਾ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ 'ਤੇ ਰੋਡ ਸ਼ੋਅ ਕੱਢਣਗੇ। ਇੱਥੋਂ ਕਾਂਗਰਸ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਮੀਦਵਾਰ ਹਨ। ਚੋਣ ਪ੍ਰਚਾਰ ਲਈ ਕੇਜਰੀਵਾਲ ਅੱਜ ਤੋਂ 2 ਫਰਵਰੀ ਤਕ ਪੰਜਾਬ 'ਚ ਰਹਿਣਗੇ। ਇਸ ਦੌਰਾਨ ਉਨ੍ਹਾਂ ਨਾਲ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਇਸ ਤੋਂ ਬਾਅਦ ਉਹ ਸ਼ਾਮ 5 ਵਜੇ ਘਨੌਰ ਅਤੇ ਜ਼ੀਰਕਪੁਰ ਦੇ ਡੇਰਾ ਬੱਸੀ ਜਾਣਗੇ, ਜਿੱਥੇ ਉਹ ਚੋਣ ਪ੍ਰਚਾਰ ਕਰਨਗੇ। ਦਿਲਚਸਪ ਗੱਲ ਇਹ ਹੈ ਕਿ ਪੰਜਾਬ 'ਚ ਸ਼ੁੱਕਰਵਾਰ ਨੂੰ ਤਿੰਨੋਂ ਹੀ ਵੱਡੀਆਂ ਪਾਰਟੀਆਂ ਵੱਲੋਂ ਉਨ੍ਹਾਂ ਦੇ ਸਭ ਤੋਂ ਵੱਡੇ ਸਟਾਰ ਪ੍ਰਚਾਰਕ ਪੰਜਾਬ 'ਚ ਹੋਣਗੇ। ਪੰਜਾਬ 'ਚ ਚੋਣਾਂ ਦੇ ਐਲਾਨ ਤੋਂ ਬਾਅਦ ਪਹਿਲੀ ਵਾਰ ਅਜਿਹਾ ਮੌਕਾ ਆਇਆ ਹੈ ਜਦੋਂ ਮੋਦੀ, ਰਾਹੁਲ ਅਤੇ ਕੇਜਰੀਵਾਲ ਤਿੰਨੋਂ ਹੀ ਦਿਗੱਜ ਨੇਤਾ ਪੰਜਾਬ 'ਚ ਇਕੋ ਹੀ ਦਿਨ ਮੌਜੂਦ ਰਹਿਣਗੇ।