ਲੋਕੇਸ਼ ਰਿਸ਼ੀ
ਗੁਰਦਾਸਪੁਰ, 20 ਜੂਨ 2020: ਗੁਰਦਾਸਪੁਰ, 20 ਜੁਲਾਈ 2020- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਭਾਰਤ ਪਾਕਿਸਤਾਨ ਸਰਹੱਦ ਤੇ ਬੀ.ਐੱਸ.ਐਫ ਦੀ 10 ਬਟਾਲੀਅਨ ਸ਼ਿਕਾਰ ਮਾਛੀਆ ਵੱਲੋਂ ਪਾਕਿਸਤਾਨ ਵਾਲੇ ਪਾਸਿਉਂ ਰਾਵੀ ਦਰਿਆ 'ਚ ਰੁੜ੍ਹਦੀ ਆ ਰਹੀ 60 ਪੈਕਟ ਹੈਰੋਇਨ ਬਰਾਮਦ ਕਰਨ ਵਾਲੇ ਜਵਾਨਾ ਅਤੇ ਅਧਿਕਾਰੀਆਂ ਦੀ ਹੌਸਲਾ ਅਗਵਾਈ ਕੀਤੀ ਹੈ। ਇਸ ਸਬੰਧੀ ਅੱਜ ਦੇਰ ਸ਼ਾਮ ਐੱਸ.ਡੀ.ਐਮ ਡੇਰਾ ਬਾਬਾ ਨਾਨਕ ਗੁਰਸਿਮਰਨ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਪੰਜਾਬ ਦੀ ਤਰਫ਼ੋਂ ਹੈਰੋਇਨ ਬਰਾਮਦ ਕਰਨ ਵਾਲੇ ਬੀ.ਐੱਸ.ਐਫ ਦੇ ਜਵਾਨਾ ਅਤੇ ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ ਕਰਦਿਆਂ ਉਨ੍ਹਾਂ ਨੂੰ ਫਲ ਅਤੇ ਮਠਿਆਈਆਂ ਭੇਂਟ ਕੀਤੀਆਂ।
ਇਸ ਮੌਕੇ ਤੇ ਗੱਲਬਾਤ ਕਰਦਿਆਂ ਐੱਸ.ਡੀ.ਐਮ ਢਿੱਲੋਂ ਨੇ ਕਿਹਾ ਕਿ ਬੀ.ਐੱਸ.ਐਫ ਦੇ ਜਵਾਨਾ ਵੱਲੋਂ ਕੀਤੀ ਗਈ ਇਸ ਸ਼ਲਾਘਾਯੋਗ ਪ੍ਰਾਪਤੀ ਨੂੰ ਮੁੱਖ ਰੱਖਦਿਆਂ । ਸੋਮਵਾਰ ਨੂੰ ਮੁੱਖ ਮੰਤਰੀ ਪੰਜਾਬ ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫਾਕ ਨੂੰ ਜਵਾਨਾ ਦੀ ਹੌਸਲਾ ਅਫਜਾਈ ਲਈ ਕਿਹਾ ਗਿਆ ਸੀ। ਜਿਸ ਤਹਿਤ ਉਨ੍ਹਾਂ ਇੱਥੇ ਪਹੁੰਚ ਕੇ ਜਵਾਨਾ ਦਾ ਸਤਿਕਾਰ ਕਰਕੇ ਮਾਣ ਮਹਿਸੂਸ ਕਰ ਰਹੇ ਹਨ। ਓਨਾ ਬੀ.ਐੱਸੇ.ਐਫ ਵੱਲੋਂ ਸਰਹੱਦ ਤੇ ਪੂਰੀ ਮੁਸਤੈਦੀ ਨਾਲ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ। ਕਿ ਬੀ.ਐੱਸ.ਐੇਫ ਨੇ ਹਮੇਸ਼ਾ ਦੇਸ਼ ਦੀਆ ਸਰਹੱਦਾਂ ਦੀ ਰਾਖੀ ਕਰਦਿਆਂ ਦੇਸ ਵਿਰੋਧੀ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ। ਜਿਸ ਕਾਰਨ ਆਂ ਬੀ.ਐੱਸ.ਐਫ ਵੱਲੋਂ ਵੱਡੀ ਹੈਰੋਇਨ ਦੀ ਖੇਪ ਜਿਸ ਦੀ ਅੰਤਰਰਾਸ਼ਟਰੀ ਬਜ਼ਾਰ 'ਚ ਕੀਮਤ 3 ਅਰਬ ਤੋਂ ਉੱਪਰ ਹੈ ਬਰਾਮਦ ਕੀਤੀ ਹੈ।
ਇਸ ਮੌਕੇ ਰਾਜੇਸ਼ ਸ਼ਰਮਾ ਡੀ.ਆਈ.ਜੀ, ਬੀ ਐੱਸ ਐਫ ਸੈਕਟਰ ਹੈੱਡਕੁਆਟਰ ਗੁਰਦਾਸਪੁਰ ਨੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਬੀ.ਐੱਸ.ਐਫ ਜਵਾਨਾ ਦੀ ਕੀਤੀ ਗਈ ਹੌਸਲਾ ਅਫ਼ਜਾਈ ਤੇ ਧੰਨਵਾਦ ਕਰਦਿਆਂ ਕਿਹਾ ਕਿ ਬੀ.ਐੱਸ.ਐਫ ਹਮੇਸ਼ਾ ਦੇਸ ਦੀਆ ਸਰਹੱਦੀ ਦੀ ਰਾਖੀ ਕਰਨ ਲਈ ਦ੍ਰਿੜ੍ਹ ਸੰਕਲਪ ਹੈ।