ਅੰਮ੍ਰਿਤਸਰ, 21 ਅਪ੍ਰੈਲ 2019: ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਚੋਣ ਮੈਦਾਨ ਵਿੱਚ ਦੂਸਰੀ ਵਾਰ ਨਿਤਰੇ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਚੋਣ ਮੁਹਿੰਮ ਨੂੰ ਸਿਖਰਾਂ ਤੇ ਪਹੁੰਚਾਉਂਦਿਆਂ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਦੇ ਕਾਂਗਰਸੀ ਕੌਂਸਲਰਾਂ ਤੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਵਿਸੇਸ਼ ਮੀਟਿੰਗ ਕਰਕੇ ਬੂਥ ਪੱਧਰ ਤੇ ਕਾਂਗਰਸੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ
ਯੂਥ ਕਾਂਗਰਸ ਲੋਕ ਸਭਾ ਹਲਕਾ ਅੰਮ੍ਰਿਤਸਰ ਜਨਰਲ ਸਕੱਤਰ ਵਿਕਾਸ ਸੋਨੀ ਕੌਂਸਲਰ ਨਗਰ ਨਿਗਮ ਅੰਮ੍ਰਿਤਸਰ ਦੀ ਅਗਵਾਈ ਹੇਠ ਹੋਈ ਪ੍ਰਭਾਵਸ਼ਾਲੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਹਾਜਰ ਕੌਂਸਲਰਾਂ ਤੇ ਕਾਂਗਰਸੀ ਆਗੂਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਜੁਮਲੇਬਾਜ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਸਦਕਾ ਦੇਸ਼ ਕੰਗਾਲੀ ਦੇ ਕੰਢੇ ਤੇ ਆ ਚੁੱਕਾ ਹੈ, ਹਜਾਰਾਂ ਦੇਸ਼ ਭਗਤਾਂ ਤੇ ਕਾਂਗਰਸੀ ਆਗੂਆਂ ਵਲੋਂ ਕੀਤੀਆਂ ਕੁਰਬਾਨੀਆਂ ਸਦਕਾ ਸੋਨੇ ਦੀ ਚਿੜੀ ਬਣੇ ਭਾਰਤ ਦੇ ਖੰਭ ਖੋਹਣ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਨੇ ਕੋਈ ਕਸਰ ਬਾਕੀ ਨਹੀਂ ਛੱਡੀ। ਅੱਜ ਦੇਸ਼ ਅੰਦਰ ਭਾਜਪਾ ਵਲੋਂ ਕੀਤੀ ਜਾ ਰਹੀ ਫਿਰਕਾਪ੍ਰਸਤੀ ਤੇ ਝੂਠ ਦੀ ਰਾਜਨੀਤੀ ਕਾਰਨ ਦੇਸ਼ ਵਾਸੀਆਂ ਵਿੱਚ ਸਹਿਮ ਦਾ ਮਾਹੌਲ ਹੈ। ਮੀਟਿੰਗ ਵਿੱਚ ਵਿਸੇਸ਼ ਤੌਰ ਤੇ ਪੁੱਜੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਇਕ ਪਾਸੇ ਗਠਜੋੜ ਸਰਕਾਰ ਦੇ ੧੦ ਸਾਲਾਂ ਦੀ ਰਿਪੋਰਟ ਨੂੰ ਸਾਹਮਣੇ ਰੱਖ ਕੇ ਉਨ੍ਹਾਂ ਵਲੋਂ ਪਿਛਲੇ ੨ ਸਾਲਾਂ ਵਿੱਚ ਕੀਤੀ ਕੰਮਾਂ ਦਾ ਵਿਸਲੇਸ਼ਣ ਕੀਤਾ ਜਾਵੇ। ਉਨ੍ਹਾਂ ਕਾਂਗਰਸੀ ਆਗੂਆਂ ਨੂੰ ਇਕ ਮਹੀਨੇ ਦੀ ਛੁੱਟੀ ਲੈ ਕੇ ਕਾਂਗਰਸੀ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਕ ਮਹੀਨੇ ਦੇ ਬਦਲੇ ਉਹ ਪੰਜ ਸਾਲ ਅੰਮ੍ਰਿਤਸਰ ਵਾਸੀਆਂ ਲਈ ੨੪ ਘੰਟੇ ਡਿਊਟੀ ਤੇ ਹਾਜਰ ਰਹਿਣਗੇ। ਇਸ ਸਮੇਂ ਹੋਰਨਾਂ ਤੋਂ ਇਲਾਵਾ ਸਾ: ਵਿਧਾਇਕ ਜੁਗਲ ਕਿਸ਼ੋਰ ਸ਼ਰਮਾ ਸਾ: ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਅੰਮ੍ਰਿਤਸਰ ਸ਼ਹਿਰੀ, ਸ਼੍ਰੀਮਤੀ ਜਤਿੰਦਰ ਸੋਨੀਆ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਯੂਨਿਸ ਸ਼ਰਮਾ ਡਿਪਟੀ ਮੇਅਰ ਅੰਮ੍ਰਿਤਸਰ, ਵਿਕਾਸ ਸੋਨੀ, ਇਕਬਾਲ ਸਿੰਘ ਸ਼ੈਰੀ, ਮਹੇਸ਼ ਖੰਨਾ, ਵਿਕਾਸ ਮਿਸ਼ਰਾ, ਦਾਰਾ ਸਿੰਘ, ਸੁਰਿੰਦਰ ਕੁਮਾਰ ਸ਼ਿੰਦਾ, ਕਪਿਲ ਮਹਾਜਨ, ਤਾਹਿਰ ਸ਼ਾਹ, ਰੌਕੀ ਕੌਂਸਲਰ, ਅਰੁਣ ਕੁਮਾਰ ਪੱਪਲ, ਪਰਮਜੀਤ ਚੋਪੜਾ, ਅਸ਼ੋਕ ਲਿੱਦੜ, ਸੁਨੀਲ ਕੌਂਟੀ, ਸਰਬਜੀਤ ਸਿੰਘ ਲਾਟੀ (ਸਾਰੇ ਕੌਂਸਲਰ) ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਹਾਜਰ ਸਨ।