ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮਿਉਂਸਪਲ ਭਵਨ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲਿਆ
ਹਰਸ਼ਬਾਬ ਸਿੱਧੂ
ਚੰਡੀਗੜ੍ਹ, 25 ਸਤੰਬਰ, 2024: ਨਵ-ਨਿਯੁਕਤ ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਨੇ ਬੁੱਧਵਾਰ ਨੂੰ ਮਿਉਂਸਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਦੱਸ ਦਈਏ ਕਿ, ਸ਼ਾਮ ਚੁਰਾਸੀ ਦੇ ਵਿਧਾਇਕ ਨੂੰ ਸਥਾਨਕ ਸੰਸਥਾਵਾਂ ਅਤੇ ਸੰਸਦੀ ਮਾਮਲਿਆਂ ਦੇ ਵਿਭਾਗ ਸੌਂਪੇ ਗਏ ਹਨ।