ਹਰੀਸ਼ ਕਾਲੜਾ
- ਕੁੱਲ ਕੇਸ 24 ਜ਼ਿਨ੍ਹਾਂ ਵਿੱਚ ਕੋਰੋਨਾ ਪਾਜ਼ਟਿਵ ਮਰੀਜ਼ਾਂ ਦੀ ਸੰਖਿਆ 21, ਰਿਕਵਰ 2 ਅਤੇ 1 ਵਿਅਕਤੀ ਦੀ ਮੌਤ
ਰੂਪਨਗਰ, 10 ਮਈ 2020 - ਜ਼ਿਲ੍ਹੇ ਵਿੱਚ ਕੋਰੋਨਾ ਐਕਟਿਵ ਪਾਜ਼ੀਟਿਵ ਮਰੀਜਾਂ ਦੀ ਸੰਖਿਆ ਵੱਧ ਕੇ 21 ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 3 ਨਵੇਂ ਕੇਸ ਸਾਹਮਣੇ ਆਏ ਹਨ। ਜ਼ਿਨ੍ਹਾਂ ਵਿੱਚ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 699 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ। ਇਨ੍ਹਾਂ ਵਿਚੋਂ 596 ਦੀ ਰਿਪੋਰਟ ਨੈਗਟਿਵ, 83 ਦੀ ਰਿਪੋਰਟ ਪੈਂਡਿੰਗ, 21 ਕੇਸ ਐਕਟਿਵ ਕਰੋਨਾ ਪਾਜ਼ਟਿਵ ਅਤੇ 02 ਰਿਕਵਰ ਹੋ ਚੁੱਕੇ ਹਨ ।
ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 24 ਕੇਸ ਹੋ ਚੁੱਕੇ ਹਨ, ਜ਼ਿਨ੍ਹਾਂ ਵਿੱਚੋਂ 21 ਕੇਸ ਐਕਟਿਵ ਕਰੋਨਾ ਪਾਜ਼ਟਿਵ ਹਨ। ਉਨ੍ਹਾਂ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਬਿਨ੍ਹਾਂ ਕਿਸੇ ਜ਼ਰੂਰੀ ਕੰਮ ਤੋਂ ਘਰ ਤੋਂ ਬਾਹਰ ਨਾ ਨਿਕਲਿਆ ਜਾਵੇ ਅਤੇ ਸ਼ੋਸ਼ਲ ਡਿਸਟੈਂਸ ਨੂੰ ਹਰ ਪੱਧਰ ਤੇ ਮੇਨਟੈਨ ਕੀਤਾ ਜਾਵੇ ਅਤੇ ਮਾਸਕ ਦੀ ਵਰਤੋਂ ਵੀ ਲਾਜ਼ਮੀ ਕੀਤੀ ਜਾਵੇ।