ਕੋਰੋਨਾ ਪਾਬੰਦੀਆਂ ਦੀ ਪਾਲਣਾ ਯਕੀਨੀ ਬਣਾਉਣ ਲਈ ਐਸ ਡੀ ਐਮ ਮੋਰਿੰਡਾ ਵੱਲੋਂ ਬਾਜ਼ਾਰਾਂ ਦਾ ਦੌਰਾ
ਹਰੀਸ਼ ਕਾਲੜਾ
ਮੋਰਿੰਡਾ 11 ਮਈ 2021: ਐਸਡੀਐਮ ਮੋਰਿੰਡਾ ਸ੍ਰੀ ਜਸਬੀਰ ਸਿੰਘ ਅਤੇ ਐਸਐਚਓ ਸਿਟੀ ਮੋਰਿੰਡਾ ਵੱਲੋਂ ਅੱਜ ਮੋਰਿੰਡਾ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਦਾ ਦੌਰਾ ਕੀਤਾ ਇਹ ਦੌਰੇ ਦਾ ਮੰਤਵ ਯਕੀਨੀ ਬਣਾਇਆ ਜਾਣਾ ਸੀ ਕਿ ਦੁਕਾਨਦਾਰਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਲਗਾਈਆਂ ਗਈਆਂ ਪਾਬੰਦੀਆਂ ਦੀ ਸਹੀ ਢੰਗ ਨਾਲ ਪਾਲਣਾ ਕੀਤੀ ਜਾ ਰਹੀ ਹੈ।
ਇਹ ਜਾਣਕਾਰੀ ਦਿੰਦੇ ਹੋਏ ਐੱਸਡੀਐੱਮ ਮੋਰਿੰਡਾ ਸ੍ਰੀ ਜਸਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕੱਲ੍ਹ ਮਾਰਕੀਟ ਐਸੋਸੀਏਸ਼ਨਾਂ ਦੇ ਅਹੁਦੇਦਾਰਾਂ ਨਾਲ ਇਕ ਮੀਟਿੰਗ ਕੀਤੀ ਗਈ ਸੀ ਜਿਸ ਵਿੱਚ ਉਨ੍ਹਾਂ ਨੂੰ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਲਗਾਈਆਂ ਗਈਆਂ ਪਾਬੰਦੀਆਂ ਦੀ ਸਹੀ ਢੰਗ ਨਾਲ ਪਾਲਣਾ ਕਰਨ ਦੀ ਬੇਨਤੀ ਕੀਤੀ ਗਈ। ਉਨ੍ਹਾਂ ਨੇ ਦੁਕਾਨਦਾਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਉਨ੍ਹਾਂ ਦੀਆਂ ਦੁਕਾਨਾਂ ਵਿੱਚ ਕੰਮ ਕਰਦੇ ਸਮੂਹ ਕਰਮਚਾਰੀਆਂ, ਜਿਨ੍ਹਾਂ ਦੀ ਉਮਰ 45 ਸਾਲ ਤੋਂ ਉੱਪਰ ਹੈ।
ਉਨ੍ਹਾਂ ਦੀ ਵੈਕਸੀਨੇਸ਼ਨ ਹੋ ਚੁੱਕੀ ਹੈ ਇਸਦੇ ਨਾਲ ਹੀ ਜਿਨ੍ਹਾਂ ਦੇ ਟੀਕੇ ਨਹੀਂ ਲੱਗੇ ਉਹ ਕਰਮਚਾਰੀ ਆਪਣਾ ਕਰੋਨਾ ਦਾ ਟੈਸਟ ਕਰਾ ਕੇ ਨੈਗੇਟਿਵ ਰਿਪੋਰਟ ਹਾਸਲ ਕਰਨ ਇਸ ਦੇ ਨਾਲ ਹੀ ਹਰ ਦੁਕਾਨਦਾਰ ਨੂੰ ਆਪਣੀ ਦੁਕਾਨ ਵਿਚ ਆਉਣ ਵਾਲੇ ਗਾਹਕਾਂ ਦੀ ਇਕ ਦੂਸਰੇ ਤੋਂ ਉਚਿਤ ਦੁਰੀ ਯਕੀਨੀ ਬਣਾਉਣ ਲਈ ਦੁਕਾਨਾਂ ਦੇ ਬਾਹਰ ਗੋਲੇ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ।
ਐੱਸਡੀਐੱਮ ਸ੍ਰੀ ਜਸਬੀਰ ਸਿੰਘ ਨੇ ਮਾਰਕੀਟ ਐਸੋਸੀਏਸ਼ਨਾਂ ਦੇ ਅਹੁਦੇਦਾਰਾਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੁਕਾਨਾਂ ਨੂੰ ਖੋਲ੍ਹੇ ਜਾਣ ਦੇ ਸਮੇਂ ਅਤੇ ਦੁਕਾਨਾਂ ਨੂੰ ਬੰਦ ਕੀਤੇ ਜਾਣ ਦੇ ਸਮੇਂ ਦੀ ਸਹੀ ਢੰਗ ਨਾਲ ਪਾਲਣਾ ਕੀਤੀ ਜਾਵੇ ਅੱਜ ਦੇ ਦੌਰੇ ਸਮੇਂ ਇਹ ਵੇਖਿਆ ਗਿਆ ਕਿ ਦੁਕਾਨਦਾਰਾਂ ਵੱਲੋਂ ਅੱਜ ਦੇ ਦੌਰੇ ਸਮੇਂ ਇਹ ਵੇਖਿਆ ਗਿਆ ਕਿ ਦੁਕਾਨਦਾਰਾਂ ਵੱਲੋਂ ਪਾਬੰਦੀਆਂ ਦੀ ਸਹੀ ਢੰਗ ਨਾਲ ਪਾਲਣਾ ਕੀਤੀ ਜਾ ਰਹੀ ਹੈ