ਹਰੀਸ਼ ਕਾਲੜਾ
- ਕਰੋਨਾ ਪੀੜਤ ਨੇ ਪੀ.ਜੀ.ਆਈ. ਚੰਡੀਗੜ੍ਹ ਵਿਖੇ ਲਏ ਸੀ ਆਖਰੀ ਸਾਹ
ਰੂਪਨਗਰ, 09 ਅਪ੍ਰੈਲ 2020 - ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰਿ ਨੇ ਦੱਸਿਆ ਕਿ ਕਰੋਨਾ ਦੀ ਬਿਮਾਰੀ ਨਾਲ ਪੀੜਤ ਪਿੰਡ ਚਤਾਮਲੀ ਨਿਵਾਸੀ ਦਾ ਵੀਰਵਾਰ ਨੂੰ ਕੋਵਿਡ-19 ਦੇ ਪ੍ਰੋਟੋਕੋਲ ਅਤੇ ਨਿਯਮਾਂ ਤਹਿਤ ਪਿੰਡ ਚਤਾਮਲੀ ਦੇ ਸਮਸ਼ਾਨ ਘਾਟ ਵਿਖੇ ਹੀ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਨਿਯਮਾਂ ਅਨੁਸਾਰ ਅੰਤਿਮ ਸੰਸਕਾਰ ਜਿਸ ਵਿੱਚ 02 ਹੈਲਥ ਵਰਕਰ , 02 ਵਲੰਟੀਅਰਜ਼ ਅਤੇ ਇੱਕ ਮ੍ਰਿਤਕ ਦੇ ਪਰਿਵਾਰਕ ਮੈਬਰ ਸ਼ਾਮਿਲ ਸਨ, ਵੱਲੋਂ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਕਰੋਨਾ ਨਾਲ ਪੀੜਤ ਵਿਅਕਤੀ ਨੇ ਪੀ.ਜੀ.ਆਈ. ਚੰਡੀਗੜ੍ਹ ਵਿਖੇ ਅੰਤਿਮ ਸਾਹ ਲਏ ਸਨ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਦੀ ਇੱਛਾ ਸੀ ਕਿ ਮ੍ਰਿਤਕ ਦਾ ਸੰਸਕਾਰ ਪਿੰਡ ਦੇ ਸ਼ਮਸ਼ਾਨ ਘਾਟ ਵਿੱਚ ਕੀਤਾ ਜਾਵੇ। ਇਸਲਈ ਸ਼ੈਪਸ਼ਲ ਪਰਮਿਸ਼ਨ ਲੈ ਕੇ ਨਿਯਮਾਂ ਤਹਿਤ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚਤਾਮਲੀ ਪਿੰਡ ਦੇ ਨਿਵਾਸੀਆਂ ਨੇ ਚੰਗੀ ਪਹਿਲ ਦਿਖਾਈ ਹੈ। ਚੰਡੀਗੜ੍ਹ ਪ੍ਰਸ਼ਾਸ਼ਨ ਵੱਲੋਂ ਇੱਕ ਫੈਸਲਾ ਲਿਆ ਗਿਆ ਸੀ ਕਿ ਜਿਸ ਦੇ ਤਹਿਤ ਇਸ ਤਰ੍ਹਾਂ ਦੇ ਕੇਸਿਸ ਦਾ ਚੰਡੀਗੜ੍ਹ ਵਿਖੇ ਹੀ ਸਸਕਾਰ ਕੀਤਾ ਜਾਵੇਗਾ। ਫਿਰ ਵੀ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਇੱਛਾ ਅਨੁਸਾਰ ਜ਼ਿਲ੍ਹਾ ਪ੍ਰਸ਼ਾਸ਼ਨ ਚੰਡੀਗੜ੍ਹ ਅਤੇ ਸਿਹਤ ਵਿਭਾਗ ਵੱਲੋਂ ਸ਼ੈਪਸ਼ਲ ਪ੍ਰਵਾਨਗੀ ਲੈ ਕੇ ਸਾਰੀ ਪ੍ਰਕਿਰਿਆ ਪੂਰੀ ਕਰਕੇ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਸੰਸਕਾਰ ਦੀਆਂ ਸਾਰੀਆਂ ਰਸਮਾਂ ਪੂਰੀਆਂ ਕੀਤੀਆਂ ਗਈਆਂ।