ਲੋਕੇਸ਼ ਰਿਸ਼ੀ
ਗੁਰਦਾਸਪੁਰ, 19 ਅਗਸਤ 2020 - ਕੋਰੋਨਾ ਮਹਾਂਮਾਰੀ ਲਗਾਤਾਰ ਆਪਣੇ ਪੈਰ ਪਸਾਰਦੀ ਵਿਖਾਈ ਦੇ ਰਹੀ ਹੈ। ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਰੋਜ਼ਾਨਾ ਹੀ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ ਅਤੇ ਮੌਤਾਂ ਦੀ ਦਰ ਵੀ ਲਗਾਤਾਰ ਵਧਦੀ ਜਾ ਰਹੀ ਹੈ।ਜਿਹਦੇ ਚਲਦੇ ਸਰਕਾਰ ਅਤੇ ਪ੍ਰਸ਼ਾਸਨ ਵੀ ਚਿੰਤਤ ਵਿਖਾਈ ਦੇ ਰਿਹਾ ਹੈ।
ਇਸ ਨਾ ਮੁਰਾਦ ਬਿਮਾਰੀ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਗੁਰਦਾਸਪੁਰ ਪ੍ਰਸ਼ਾਸਨ ਵੱਲੋਂ ਇੱਕ ਅਨੋਖੀ ਪਹਿਲ ਕੀਤੀ ਗਈ ਹੈ। ਜਿਸ ਤਹਿਤ ਪੁਲਿਸ ਦੀ ਬੈਂਡ ਪਾਰਟੀ ਜਗ੍ਹਾ-ਜਗ੍ਹਾ ਜਾ ਕੇ ਨਾ ਸਿਰਫ਼ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਸਬੰਧੀ ਜਾਗਰੂਕ ਕਰੇਗੀ।
ਵਧੇਰੇ ਜਾਣਕਾਰੀ ਦਿੰਦਿਆਂ ਮੌਕੇ ਦੇ ਪੁਲਿਸ ਅਧਿਕਾਰੀ ਨਾਲ ਗੱਲ ਬਾਤ ਕਰਨ ਤੇ ਉਨ੍ਹਾਂ ਨੇ ਦੱਸਿਆਂ ਕਿ ਕੋਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਐੱਸ.ਐੱਸ.ਪੀ ਗੁਰਦਾਸਪੁਰ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਨਾ ਮੁਰਾਦ ਬਿਮਾਰੀ ਜ਼ਿਆਦਾਤਰ ਬਜ਼ੁਰਗਾਂ ਅਤੇ ਬੱਚਿਆਂ ਨੂੰ ਆਪਣਾ ਸ਼ਿਕਾਰ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਤਾਂ ਆਪਣੇ ਬਚਾਅ ਸਬੰਧੀ ਲੋੜੀਂਦੇ ਉਪਾਅ ਅਪਣਾ ਰਹੇ ਹਨ। ਪਰ ਬੱਚੇ ਮਾਸੂਮ ਹੋਣ ਕਾਰਨ ਅਨਜਾਣੇ ਵਿੱਚ ਇਹਨਾਂ ਉਪਾਵਾਂ ਨੂੰ ਨਹੀਂ ਅਪਣਾ ਪਾਉਂਦੇ।
ਇਸੇ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰੇਕ ਮੁਹੱਲੇ, ਚੌਂਕ ਅਤੇ ਚੌਰਾਹੇ ਵਿਖੇ ਪਹੁੰਚ ਕਰ ਕੇ ਬੈਂਡ ਵਾਜਾ ਜਾ ਰਹੇ ਹਨ। ਜਿਸ ਨਾਲ ਜਿੱਥੇ ਆਮ ਲੋਕ ਆਕਰਸ਼ਿਤ ਹੁੰਦੇ ਹਨ। ਉੱਥੇ ਹੀ ਉਨ੍ਹਾਂ ਨੂੰ ਕੋਰੋਨਾ ਦੇ ਦੁਸ਼ ਪ੍ਰਭਾਵਾਂ ਅਤੇ ਇਸ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਬੈਂਡ ਪਾਰਟੀਆਂ ਨੂੰ ਜਿੱਥੇ ਵੀ ਕੋਈ ਬੱਚਾ ਬਿਨਾ ਮਾਸਕੋ ਜਾਂ ਆਪਸੀ ਦੂਰੀ ਨਾ ਰੱਖਦਾ ਹੋਇਆ ਪਾਇਆ ਜਾਂਦਾ ਹੈ। ਉਸ ਨੂੰ ਪਹਿਲਾਂ ਤਾਂ ਬੜੇ ਪਿਆਰ ਨਾਲ ਖਾਣ ਲਈ ਟਾਫ਼ੀਆਂ ਅਤੇ ਬਿਸਕੁਟ ਆਦਿ ਦੇ ਨਾਲ ਨਾਲ ਮਾਸਕ ਦਿੱਤੇ ਜਾਂਦੇ ਹਨ ਅਤੇ ਨਾਲ ਹੀ ਉਨ੍ਹਾਂ ਬੱਚਿਆਂ ਦੇ ਮਾਤਾ ਪਿਤਾ ਨੂੰ ਤਾਕੀਦ ਕੀਤੀ ਜਾਂਦੀ ਹੈ। ਕਿ ਉਹ ਆਪਣੇ ਬੱਚਿਆਂ ਦਾ ਧਿਆਨ ਰੱਖਦਿਆਂ ਹੋਇਆਂ। ਕੋਰੋਨਾ ਸਬੰਧੀ ਉਪਾਵਾਂ ਲਈ ਪ੍ਰੇਰਿਤ ਕਰਨ।