ਕੋਰੋਨਾ ਮਹਾਂਮਾਰੀ ਦਾ ਸ਼ਿਕਾਰ ਹੋਏ ਕਾਮਿਆਂ ਨੂੰ ਦਿੱਲੀ ਦੀ ਤਰਜ 'ਤੇ ਪੰਜਾਬ ਸਰਕਾਰ ਦੇਵੇ ਸਨਮਾਨ ਰਾਸ਼ੀ - ਬਿਲਾਸਪੁਰ
ਸੁਖਮੰਦਰ ਹਿੰਮਤਪੁਰੀ
ਨਿਹਾਲ ਸਿੰਘ ਵਾਲਾ, 23 ਮਈ- ਅੱਜ ਪੂਰੇ ਸੰਸਾਰ ਅੰਦਰ ਕਰੋਨਾ ਮਹਾਂਮਾਰੀ ਦਾ ਭਿਆਨਕ ਦੌਰ ਚੱਲ ਰਿਹਾ ਹੈ। ਜਿਸ ਤਹਿਤ ਮਨੁੱਖਤਾ ਦਾ ਵੱਡੀ ਪੱਧਰ ਤੇ ਘਾਣ ਹੋ ਰਿਹਾ ਹੈ। ਜਿਸ ਨੂੰ ਲੈ ਕੇ ਬਹੁਤ ਸਾਰੇ ਦੇਸ਼ਾਂ ਅਤੇ ਸੂਬਿਆਂ ਦੀਆਂ ਸਰਕਾਰਾਂ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਠੋਸ ਕਦਮ ਉਠਾ ਰਹੀਆਂ ਹਨ। ਇਸ ਤਰ੍ਹਾਂ ਹੀ ਕਰੋਨਾ ਦੀ ਭਿਆਨਕ ਬਿਮਾਰੀ ਦੇ ਕਾਰਨ ਮੌਤ ਦਾ ਸ਼ਿਕਾਰ ਹੋਣ ਵਾਲੇ ਕਰੋਨਾ ਕਾਮਿਆਂ ਦੇ ਪਰਿਵਾਰਾਂ ਨੂੰ ਸਨਮਾਨ ਰਾਸ਼ੀ ਵੀ ਭੇਂਟ ਕਰ ਰਹੀਆਂ ਹਨ। ਪਰ ਅਫਸੋਸ ਪੰਜਾਬ ਦੀ ਕੈਪਟਨ ਸਰਕਾਰ ਇਸ ਮਾਮਲੇ ਵਿਚ ਸੁੱਤੀ ਹੀ ਨਹੀਂ ਪਈ ਸਗੋਂ ਪੂਰੀ ਤਰ੍ਹਾਂ ਲਾਹਪ੍ਵਾਹ ਵੀ ਨਜਰ ਆ ਰਹੀ ਹੈ।
ਉੱਕਤ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਮੌਤ ਦਾ ਸ਼ਿਕਾਰ ਹੋ ਰਹੇ ਕਰੋਨਾ ਕਾਮਿਆਂ ਸਬੰਧੀ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਮੌਤ ਦਾ ਸ਼ਿਕਾਰ ਹੋ ਰਹੇ ਕਰੋਨਾ ਕਾਮਿਆਂ ਦੇ ਪਰਿਵਾਰਾਂ ਨੂੰ ਇੱਕ ਇੱਕ ਕਰੋੜ ਰੁਪਏ ਦੀ ਸਨਮਾਨ ਰਾਸ਼ੀ ਭੇਂਟ ਕਰ ਰਹੇ ਹਨ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪੰਜਾਬ ਅੰਦਰ ਮੌਤ ਦਾ ਸ਼ਿਕਾਰ ਹੋਣ ਵਾਲੇ ਕਰੋਨਾ ਕਾਮਿਆਂ ਦੇ ਪਰਿਵਾਰਾਂ ਨੂੰ ਇੱਕ ਇੱਕ ਕਰੋੜ ਰੁਪਏ ਦੀ ਸਨਮਾਨ ਰਾਸ਼ੀ ਭੇਂਟ ਕਰਨ। ਵਿਧਾਇਕ ਬਿਲਾਸਪੁਰ ਨੇ ਹੋਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਇੱਕ ਇੱਕ ਕਰੋੜ ਰੁਪਏ ਦੀ ਸਨਮਾਨ ਰਾਸ਼ੀ ਤਾਂ ਕੀ ਭੇਂਟ ਕਰਨੀ ਹੈ ਸਗੋਂ ਪੰਜਾਬ ਦੇ ਹਸਪਤਾਲਾਂ ਅੰਦਰ ਇਲਾਜ ਲਈ ਪ੍ਬੰਧ ਵੀ ਢੁੱਕਵੇਂ ਨਹੀਂ ਕੀਤੇ ਜਾ ਰਹੇ।