ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 6 ਅਪ੍ਰੈਲ 2020 - ਸਥਾਨਕ ਫੋਰਟਿਸ ਹਸਪਤਾਲ ਵਿਖੇ ਜੇਰੇ ਇਲਾਜ ਕੋਰੋਨ ਪੀੜਤ ਵਿਅਕਤੀ ਦੀ ਅੱਜ ਸਵੇਰੇ ਮੌਤ ਹੋ ਗਈ, ਜਿਸ ਦੀ ਪਹਿਚਾਣ (65 ਸਾਲ) ਵਜੋਂ ਹੈ, ਜੋ ਕਿ ਨਗਰ ਨਿਗਮ ਅੰਮ੍ਰਿਤਸਰ ਤੋਂ ਬਤੌਰ ਨਿਗਰਾਨ ਇੰਜੀਨੀਅਰ ਸੇਵਾ ਮੁਕਤ ਹੋਇਆ ਸੀ।
ਇਸ ਸਬੰਧੀ ਸਿਵਲ ਸਰਜਨ ਡਾ. ਪ੍ਰਭਦੀਪ ਕੌਰ ਜੌਹਲ ਨੇ ਦੱਸਿਆ ਕਿ ਉਕਤ ਵਿਅਕਤੀ ਕੁੱਝ ਸਮਾਂ ਪਹਿਲਾ ਜ਼ੁਕਾਮ ਖੰਘ ਤੋਂ ਪੀੜਤ ਗੁਰੂ ਨਾਨਕ ਦੇਵ ਹਸਪਤਾਲ ਆਇਆ ਸੀ, ਜਿਸ ਦਾ ਕੋਰੋਨਾ ਟੈਸਟ ਨੈਗੇਟਿਵ ਪਾਇਆ ਗਿਆ ਸੀ। ਉਕਤ ਵਿਅਕਤੀ ਨੂੰ ਮੁੜ ਇਹੀ ਸ਼ਿਕਾਇਤ ਹੋਣ 'ਤੇ ਫੋਰਟਿਸ ਹਸਪਤਾਲ ਲਿਆਂਦਾ ਗਿਆ ਸੀ, ਜਿੱਥੇ ਕਿ ਉਸ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਨੂੰ ਕੋਰੋਨਾ ਸ਼ੱਕੀ ਮੰਨਿਆ ਜਾ ਰਿਹਾ ਹੈ।