← ਪਿਛੇ ਪਰਤੋ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 20 ਮਾਰਚ 2020 - ਕੋਰੋਨਾ ਵਾਇਰਸ ਦੇ ਕਾਰਨ ਅੱਜ ਸ਼ੁੱਕਰਵਾਰ ਨੂੰ ਬੱਸਾਂ ਵਿੱਚ ਸਵਾਰੀਆਂ ਦੀ ਗਿਣਤੀ ਬਹੁਤ ਘੱਟ ਦਿਖਾਈ ਦਿੱਤੀ। ਦੱਸਣਯੋਗ ਹੈ ਕਿ ਬੀਤੇ ਦਿਨ ਪੰਜਾਬ ਸਰਕਾਰ ਨੇ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਨੂੰ 20 ਮਾਰਚ ਰਾਤ ਨੂੰ ਬੱਸਾਂ ਬੰਦ ਕਰਨ ਦਾ ਐਲਾਨ ਕੀਤਾ ਹੈ। ਫਰੀਦਕੋਟ ਤੋਂ ਚੰਡੀਗੜ੍ਹ ਜਾਣ ਵਾਲੀ ਬੱਸ ਵਿੱਚ ਸਵਾਰੀਆਂ ਦੀ ਗਿਣਤੀ ਬਹੁਤ ਘੱਟ ਦਿਖੀ। ਸਰਕਾਰ ਨੇ 20 ਮਾਰਚ ਸ਼ਾਮ ਨੂੰ ਬੱਸਾਂ ਬੰਦ ਕਰਨ ਦਾ ਫੈਸਲਾ ਸਹੀ ਲਿਆ ਕਿਉਂਕਿ ਸਰਕਾਰੀ ਮੁਲਾਜ਼ਮ ਵੱਖ-ਵੱਖ ਮਹਿਕਮਿਆਂ ਅਤੇ ਅਲੱਗ-ਅਲੱਗ ਸ਼ਹਿਰਾਂ ਵਿੱਚ ਨੌਕਰੀਆਂ ਕਰਦੇ ਹਨ ਜੋ ਕਿ ਅੱਜ ਸ਼ਾਮ ਨੂੰ ਬੱਸਾਂ ਦੇ ਰਾਹੀਂ ਆਪਣੇ ਆਪਣੇ ਸ਼ਹਿਰ 'ਚ ਪਹੁੰਚ ਜਾਣ ਗਏ ਕਿਉਂਕਿ ਮੁਲਾਜ਼ਮਾਂ ਨੂੰ ਅੱਗੇ ਦੋ ਛੁੱਟੀਆਂ ਹਨ। ਬਾਬੂਸ਼ਾਹੀ ਵੀ ਲੋਕਾਂ ਨੂੰ ਇਹ ਅਪੀਲ ਕਰਦਾ ਇਸ ਭਿਆਨਕ ਬਿਮਾਰੀ ਤੋਂ ਬਚਣ ਲਈ ਸਿਹਤ ਮਹਿਕਮੇ ਦਾ ਸਾਥ ਦਿਉ ਤੇ ਸਿਰਫ ਜਰੂਰੀ ਕੰਮ ਲਈ ਹੀ ਘਰ ਚੋਂ ਬਾਹਰ ਨਿੱਕਲੋ।
Total Responses : 267