ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਮਦਦ ਲਈ ਅੱਗੇ ਆਏ ਰਾਜਾ ਵੜਿੰਗ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 16 ਮਈ 2021 - ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਕਰੋਨਾ ਵਾਇਰਸ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਮੁਕਤਸਰ ਅਤੇ ਗਿੱਦੜਬਾਹਾ ਲਈ ਇੱਕ ਟੀਮ ਬਣਾਈ ਹੈ ਜੋ ਕਿ ਕਰੋਨਾ ਵਾਇਰਸ ਤੋ ਪੀੜ੍ਹਤ ਮਰੀਜ਼ਾਂ ਦੀ ਮਦਦ ਕਰੇਗੀ। ਉਨ੍ਹਾਂ ਨੇ ਕਿਹਾ ਜਿਸ ਵੀ ਕਰੋਨਾ ਪੀੜ੍ਹਤ ਨੂੰ ਕੋਈ ਵੀ ਦਿੱਕਤ ਆਉਂਦੀ ਹੈ ਤਾਂ ਉਹ ਸਾਡੀ ਟੀਮ ਦੇ ਮੈਂਬਰਾਂ ਨਾਲ ਸੰਪਰਕ ਕਰ ਸਕਦੇ ਹਨ । ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਇਹ ਟੀਮ ਲੋਕਾਂ ਨੂੰ ਕਰੋਨਾ ਮਰੀਜ਼ਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣ ਅਤੇ ਆਕਸੀਜਨ ਉਪਲੱਬਧ ਕਰਵਾਉਣ ਵਿੱਚ ਮਦਦ ਕਰੇਗੀ।
ਪਿਛਲੇ ਦਿਨੀਂ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਟੀਮ ਵੱਲੋਂ ਕੈਂਪ ਲਗਾਇਆ ਗਿਆ ਤੇ ਕਰੋਨਾ ਵਾਇਰਸ ਦੇ ਮਰੀਜ਼ਾਂ ਬਾਰੇ ਜਾਣਕਾਰੀ ਲਈ ਤੇ ਇਸ ਤਰ੍ਹਾਂ ਦੇ ਕੈਂਪ ਅੱਗੇ ਵੀ ਜਾਰੀ ਰਹਿਣਗੇ। ਦੱਸਣਯੋਗ ਹੈ ਕਿ ਮੁਕਤਸਰ ਵਿੱਚ ਕਰੋਨਾ ਪੀੜ੍ਹਤਾਂ ਦੀ ਮਦਦ ਰਾਜਾ ਵੜਿੰਗ ਦੀ ਟੀਮ ਦੇ ਸਾਥੀ ਕੰਵਰ ਕੁਲਾਰ ਅਤੇ ਗਿੱਦੜਬਾਹਾ ਤੋ ਦੀਪਕ ਤੇਜਾ ਅਤੇ ਸਮੂਹ ਟੀਮ ਸੇਵਾ ਕਰ ਰਹੀ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਟੀਮ ਨੇ ਕਿਹਾ ਸਾਡੀ ਟੀਮ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਮਦਦ ਲਈ 24 ਘੰਟੇ ਹਾਜਰ ਰਹੇਗੀ। ਸਨੀ ਗਰੋਵਰ, ਸਨੀ ਬਰਾੜ, ਲਖਵਿੰਦਰ ਸਿੰਘ, ਸੁਖਵਿੰਦਰ ਸਿੰਘ ਆਦਿ ਵੀ ਆਪਣੀਆਂ ਸੇਵਾਵਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਟੀਮ ਵਜੋ ਨਿਭਾਅ ਰਹੇ ਹਨ।