← ਪਿਛੇ ਪਰਤੋ
ਅਸ਼ੋਕ ਵਰਮਾ
ਬਠਿੰਡਾ, 14 ਅਪਰੈਲ 2020 - ਕੋਰੋਨਾ ਵਾਇਰਸ ਨਾਲ ਸੰਬੰਧਤ ਬਠਿੰਡਾ ਜ਼ਿਲ੍ਹੇ ਦੇ ਚਾਰੇ ਸੈਂਪਲ ਨੈਗੇਟਿਵ ਹਨ। ਇੱਕ ਸਰਕਾਰੀ ਬੁਲਾਰੇ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਬਠਿੰਡਾ ਜ਼ਿਲ੍ਹੇ 'ਚ ਅਜੇ ਤੱਕ ਕੋਰੋਨਾ ਵਾਇਰਸ ਦਾ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਲਈ ਇਹ ਬਹੁਤ ਵੱਡੀ ਰਾਹਤ ਵਾਲੀ ਗੱਲ ਹੈ। ਦੱਸਣਯੋਗ ਹੈ ਕਿ ਕੁਝ ਦੇਰ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਸੀ ਕਿ ਚਾਰ ਰਿਪੋਰਟਾਂ ਆਉਣੀਆਂ ਅਜੇ ਬਾਕੀ ਹਨ ਪਰ ਹੁਣੇ ਹੁਣੇ ਦਿੱਤੀ ਜਾਣਕਾਰੀ ਮੁਤਾਬਕ ਇਹ ਚਾਰੋਂ ਰਿਪੋਰਟਾਂ ਨੈਗੇਟਿਵ ਹਨ।
Total Responses : 267