ਸਾਂਝੀ ਰਸੋਈ ਦਾ ਕੀਤਾ ਦੌਰਾ, ਲੋੜਵੰਦਾਂ ਨੂੰ 250 ਰਾਸ਼ਨ ਕਿੱਟਾਂ ਵੰਡੀਆਂ
ਕਿਹਾ, ਜ਼ਿਲ•ੇ 'ਚ ਕਿਸੇ ਵੀ ਲੋੜਵੰਦ ਨੂੰ ਭੁੱਖਾ ਨਹੀਂ ਸੌਣ ਦਿੱਤਾ ਜਾਵੇਗਾ
ਹੁਸ਼ਿਆਰਪੁਰ, 27 ਮਈ 2020: ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਅੱਜ ਜਿੱਥੇ ਸਾਂਝੀ ਰਸੋਈ ਦਾ ਦੌਰਾ ਕਰਦਿਆਂ ਕੁਆਰਨਟੀਨ ਕੀਤੇ ਵਿਅਕਤੀਆਂ ਲਈ ਤਿਆਰ ਕੀਤੇ ਜਾ ਰਹੇ ਖਾਣੇ ਦਾ ਜਾਇਜ਼ਾ ਲਿਆ, ਉਥੇ ਲੋੜਵੰਦ ਵਿਅਕਤੀਆਂ ਨੂੰ 250 ਰਾਸ਼ਨ ਕਿੱਟਾਂ ਵੀ ਸੌਂਪੀਆਂ।
ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ•ਾ ਰੈਡ ਕਰਾਸ ਸੋਸਾਇਟੀ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ•ਾ ਰੈਡ ਕਰਾਸ ਸੋਸਾਇਟੀ ਵਲੋਂ ਸਾਂਝੀ ਰਸੋਈ ਰਾਹੀਂ ਕੋਵਿਡ-19 ਦੇ ਮੱਦੇਨਜ਼ਰ ਕੋਵਿਡ ਰਾਹਤ ਸੈਂਟਰ ਰਿਆਤ ਬਾਹਰਾ ਇੰਸਟੀਚਿਊਟ ਹੁਸ਼ਿਆਰਪੁਰ ਵਿਖੇ ਕੁਆਰਨਟੀਨ ਕੀਤੇ ਵਿਅਕਤੀਆਂ ਨੂੰ ਬਰੇਕ ਫਾਸਟ, ਲੰਚ, ਡਿਨਰ ਅਤੇ ਫਰੂਟ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਅੱਜ ਕਰੀਬ 150 ਵਿਅਕਤੀਆਂ ਲਈ ਸਾਂਝੀ ਰਸੋਈ ਵਿੱਚੋਂ ਖਾਣਾ ਭੇਜਿਆ ਗਿਆ ਹੈ। ਉਨ•ਾਂ ਕਿਹਾ ਕਿ ਖਾਣੇ ਦੀ ਪੌਸ਼ਟਿਕਤਾ ਬਰਕਰਾਰ ਰੱਖਣ ਲਈ ਲਗਾਤਾਰ ਜਾਇਜ਼ਾ ਵੀ ਲਿਆ ਜਾ ਰਿਹਾ ਹੈ।
ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ•ਾ ਰੈਡ ਕਰਾਸ ਸੋਸਾਇਟੀ ਵਲੋਂ ਜਿਥੇ ਰਾਸ਼ਨ ਕਿੱਟਾਂ ਵੰਡੀਆਂ ਜਾ ਰਹੀਆਂ ਹਨ, ਉਥੇ ਸੈਨੇਟਾਈਜ਼ਰ, ਮਾਸਕ ਅਤੇ ਦਸਤਾਨੇ ਵੀ ਉਪਲਬੱਧ ਕਰਵਾਏ ਜਾ ਰਹੇ ਹਨ। ਉਨ•ਾਂ ਕਿਹਾ ਕਿ ਸੋਸਾਇਟੀ ਵਲੋਂ ਲੋਕ ਭਲਾਈ ਦੇ ਕਾਰਜ ਲਗਾਤਾਰ ਜਾਰੀ ਹਨ। ਉਨ•ਾਂ ਦਾਨੀ ਸੱਜਣਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ•ਾਂ ਵਲੋਂ ਪਾਏ ਗਏ ਯੋਗਦਾਨ ਸਦਕਾ ਵੱਧ ਤੋਂ ਵੱਧ ਲੋੜਵੰਦਾਂ ਦੀ ਲੋੜ ਪੂਰੀ ਕੀਤੀ ਜਾ ਰਹੀ ਹੈ। ਉਨ•ਾਂ ਲੋੜਵੰਦਾਂ ਨੂੰ ਰਾਸ਼ਨ ਕਿੱਟਾਂ ਸੌਂਪਦਿਆਂ ਕਿਹਾ ਕਿ ਜ਼ਿਲ•ੇ ਵਿੱਚ ਕਿਸੇ ਵੀ ਲੋੜਵੰਦ ਨੂੰ ਭੁੱਖਾ ਨਹੀਂ ਸੌਣ ਦਿੱਤਾ ਜਾਵੇਗਾ। ਇਸ ਮੌਕੇ ਸਕੱਤਰ ਜ਼ਿਲ•ਾ ਰੈਡ ਕਰਾਸ ਸੋਸਾਇਟੀ ਸ੍ਰੀ ਨਰੇਸ਼ ਗੁਪਤਾ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।